Punjab Weather : ਬੀਤੇ ਕੁਝ ਦਿਨਾਂ ਪੰਜਾਬ ਤੱਪ ਰਿਹਾ ਹੈ ਪਰ ਅੱਜ ਵੋਟਾਂ ਵਾਲੇ ਦਿਨ ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਸਤਕ ਦੇਵੇਗਾ। ਅਨੁਮਾਨ ਹੈ ਕਿ ਇਸ ਸਾਲ ਭਾਰਤ ਵਿੱਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾ ਹੋਇਆ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ ‘ਚ ਹੀਟਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਅੱਜ ਹੀਟਵੇਵ, ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਵੋਟਾਂ ਵਾਲੇ ਦਿਨ ਮੌਸਮ ਪਾਵੇਗਾ ਠੰਢ, ਇਕਦਮ ਬਦਲੇਗਾ ਮੌਸਮ, ਪਵੇਗਾ ਮੀਂਹ !
Punjab Weather : ਬੀਤੇ ਕੁਝ ਦਿਨਾਂ ਪੰਜਾਬ ਤੱਪ ਰਿਹਾ ਹੈ ਪਰ ਅੱਜ ਵੋਟਾਂ ਵਾਲੇ ਦਿਨ ਮੌਸਮ ਵਿਭਾਗ ਨੇ ਖੁਸ਼ਖਬਰੀ ਦਿੱਤੀ ਹੈ। ਪੱਛਮੀ ਗੜਬੜੀ ਦੇ ਸਰਗਰਮ…
