ਪਾਕਿਸਤਾਨ : ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਵਾਈਸ ਚੇਅਰਮੈਨ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀਰਵਾਰ ਨੂੰ ਇਸਲਾਮਾਬਾਦ ਪੁਲਸ ਨੇ ਗ੍ਰਿਫਤਾਰ ਕਰ ਕੇ ਕਿਸੇ ਅਣਪਛਾਤੀ ਥਾਂ ‘ਤੇ ਭੇਜ ਦਿੱਤਾ ਹੈ। ਪਾਰਟੀ ਨੇ ਵੀਰਵਾਰ ਨੂੰ ਟਵੀਟ ਕੀਤਾ, “ਤਹਿਰੀਕ-ਏ-ਇਨਸਾਫ ਦੇ ਉਪ ਚੇਅਰਮੈਨ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇਸਲਾਮਾਬਾਦ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਕਿਸੇ ਅਣਜਾਣ ਥਾਂ ‘ਤੇ ਤਬਦੀਲ ਕਰ ਦਿੱਤਾ ਗਿਆ ਹੈ।
ਪੀਟੀਆਈ ਨੇਤਾ ਨੂੰ ਬੁੱਧਵਾਰ ਦੁਪਹਿਰ ਨੂੰ ਪੁਲਿਸ ਦੁਆਰਾ ਇੱਕ ਅਸਫਲ ਕੋਸ਼ਿਸ਼ ਤੋਂ ਬਾਅਦ ਇਸਲਾਮਾਬਾਦ ਦੇ ਗਿਲਗਿਤ-ਬਾਲਟਿਸਤਾਨ ਹਾਊਸ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਕੁਰੈਸ਼ੀ ਪੰਜਾਬ ਅਤੇ ਖੈਬਰ ਪਖਤੂਨਖਵਾ ‘ਚ ਦੰਗਿਆਂ ਅਤੇ ਅੱਗਜ਼ਨੀ ਦੇ ਮਾਮਲਿਆਂ ‘ਚ ਪੁਲਿਸ ਨੂੰ ਲੋੜੀਂਦਾ ਹੈ। ਉਨ੍ਹਾਂ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਸਾਰੀਆਂ ਜਥੇਬੰਦੀਆਂ, ਟਿਕਟ ਧਾਰਕਾਂ ਅਤੇ ਅਹੁਦੇਦਾਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹੌਂਸਲਾ ਨਾ ਹਾਰਨ ਅਤੇ ਮੈਦਾਨ ਵਿੱਚ ਡਟੇ ਰਹਿਣ। ਅਸੀਂ ਪਹਿਲਾਂ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲਿਆ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਨਹੀਂ ਕਰਾਂਗੇ।