Pakistan former PM Imran Khan News: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤੀ ਵਿਦੇਸ਼ ਨੀਤੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਵੀ ਭਾਰਤ ਦੀ ਤਰ੍ਹਾਂ ਰੂਸ ਤੋਂ ਸਸਤਾ ਕੱਚਾ ਤੇਲ ਲੈਣ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਮੇਰੀ ਸਰਕਾਰ ਨੂੰ ਬੇਭਰੋਸਗੀ ਮਤੇ ਰਾਹੀਂ ਡਿੱਗਣ ਤੋਂ ਬਾਅਦ ਮੌਜੂਦਾ ਸਰਕਾਰ ਅਜਿਹਾ ਕਰਨ ਦੇ ਸਮਰੱਥ ਨਹੀਂ ਹੈ।
ਰਿਪੋਰਟ ਮੁਤਾਬਿਕ 23 ਸਾਲਾਂ ਵਿੱਚ ਪਿਛਲੇ ਸਾਲ ਫਰਵਰੀ ਵਿੱਚ ਰੂਸ ਜਾਣ ਵਾਲੇ ਇਮਰਾਨ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਸੀ। ਇਸ ਤੋਂ ਪਹਿਲਾਂ ਵੀ ਇਮਰਾਨ ਖਾਨ ਨੇ ਪੀਐਮ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਦੀ ਪ੍ਰਸ਼ੰਸਾ ਕੀਤੀ ਹੈ।ਇਮਰਾਨ ਨੇ ਇਲਜ਼ਾਮ ਲਗਾਇਆ ਕਿ ਤਤਕਾਲੀ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਉਨ੍ਹਾਂ ਦੀ ਸਰਕਾਰ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਸੀ। ਮਿਲੀ ਜਾਣਕਾਰੀ ਅਨੁਸਾਰ ਇਮਰਾਨ ਖਾਨ ਸਮੇਤ ਪਾਰਟੀ ਦੇ ਕਈ ਆਗੂਆਂ ਉੱਤੇ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਹੈ।