ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਾਬਕਾ ਹਾਕੀ ਖਿਡਾਰੀ ਅਤੇ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਨੇ ਸ਼ਰਾਬ ਮਾਫੀਆ ਅਤੇ ਮਾਈਨਿੰਗ ਮਾਫੀਆ ਦਾ ਮੁੱਦਾ ਚੁੱਕਦਿਆਂ ਆਪਣੀ ਹੀ ਸਰਕਾਰ ਨੂੰ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਆਪਣੀ ਪਾਰਟੀ ਦੀ ਸਰਕਾਰ ਦੀ ਨਾਕਾਮੀਆਂ ਦਾ ਖੁੱਲ੍ਹ ਕੇ ਪਰਦਾਫਾਸ਼ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਾ ਸਿਰਫ ਇਸ ਬਾਰੇ ਪੱਤਰ ਲਿਖ ਸੂਚਿਤ ਕੀਤਾ, ਬਲਕਿ ਉਨ੍ਹਾਂ ਨੂੰ ਚੋਣ ਮੈਨੀਫੈਸਟੋ ਵਿੱਚ ਜਨਤਾ ਨਾਲ ਕੀਤੇ ਵਾਅਦੇ ਵੀ ਯਾਦ ਕਰਾਏ। ਉਨ੍ਹਾਂ ਨੇ ਕੈਪਟਨ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਪੱਤਰ ਦੀ ਇਕ ਕਾਪੀ ਵੀ ਭੇਜੀ।
ਇਸ ਦੇ ਨਾਲ ਹੀ ਪ੍ਰਗਟ ਸਿੰਘ ਦਾ ਕਹਿਣਾ ਕਿ, ਉਨ੍ਹਾਂ ਨੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਨੂੰ ਜੋ ਪੱਤਰ ਭੇਜਿਆ ਉਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਇਹ ਪੱਤਰ ਵੀ ਅੰਦਰੂਨੀ ਸੀ ਪਰ ਇਹ ਕਿਸੇ ਤਰ੍ਹਾਂ ਮੀਡੀਆ ਵਿੱਚ ਲੀਕ ਹੋ ਗਿਆ ਹੈ। ਦੱਸ ਦਈਏ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਵਿੱਚ ਲਿਖਿਆ ਹੈ ਕਿ, ਉਨ੍ਹਾਂ ਦਸੰਬਰ 2019 ਵਿੱਚ ਵੀ ਇੱਕ ਪੱਤਰ ਲਿਖਿਆ ਸੀ, ਜਿਸ ‘ਚ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਨਾਕਾਮੀ ਦਾ ਮੁੱਦਾ ਚੁੱਕਿਆ ਸੀ।
ਨਾਲ ਹੀ ਤੁਹਾਨੂੰ ਦੱਸ ਦਈਏ ਕਿ, ਨਵੇਂ ਲਿਖੇ ਪੱਤਰ ‘ਚ ਪ੍ਰਗਟ ਸਿੰਘ ਨੇ ਕਿਹਾ ਕਿ, ਸਰਕਾਰ ਰਾਜ ਵਿੱਚ ਸ਼ਰਾਬ ਮਾਫੀਆ ਅਤੇ ਮਾਈਨਿੰਗ ਮਾਫੀਆ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਮਾਫੀਆ ਰਾਜ ਉਸੇ ਤਰ੍ਹਾਂ ਚੱਲ ਰਿਹਾ ਹੈ ਜਿਵੇਂ ਕਿ ਬਾਦਲ ਸਰਕਾਰ ਵੇਲੇ ਚੱਲ ਰਿਹਾ ਸੀ। ਸੂਬੇ ‘ਚ ਭ੍ਰਿਸ਼ਟਾਚਾਰ ਨੂੰ ਵੀ ਰੋਕਿਆ ਨਹੀਂ ਜਾ ਸਕਿਆ। ਉਨ੍ਹਾਂ ਕੈਪਟਨ ਨੂੰ ਚੋਣ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਵੀ ਯਾਦ ਕਰਵਾਏ ਅਤੇ ਕਿਹਾ ਕਿ, ਲੋਕਾਂ ਨਾਲ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ ਗਏ ਹਨ।
ਪ੍ਰਗਟ ਸਿੰਘ ਪਹਿਲੇ ਕਾਂਗਰਸੀ ਵਿਧਾਇਕ ਨਹੀਂ ਹਨ, ਜਿਨ੍ਹਾਂ ਨੇ ਮੁੱਖ ਮੰਤਰੀ ਦੀਆਂ ਨੀਤੀਆਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤੋਂ ਪਹਿਲਾਂ ਸੁਰਜੀਤ ਧੀਮਾਨ, ਰਣਦੀਪ ਸਿੰਘ, ਨਿਰਮਲ ਸਿੰਘ, ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਰਾਜਿੰਦਰ ਸਿੰਘ ਅਤੇ ਰਾਜਾ ਵਡਿੰਗ ਨੇ ਵੀ ਸੂਬਾ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕ ਹਨ। ਹਾਲਾਂਕਿ ਪ੍ਰਗਟ ਸਿੰਘ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਨੇੜਲੇ ਸਾਥੀ ਮੰਨੇ ਜਾਂਦੇ ਹੈ। ਸਿੱਧੂ ਨੇ ਪਿਛਲੇ ਸਾਲ ਜੁਲਾਈ ਵਿੱਚ ਕੈਬਨਿਟ ਤੋਂ ਅਸਤੀਫਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਛੱਡੀ ਸੀ।