ਜੈਤੋ (ਇੰਟ.)- ਜੇਲ ਵਿਚੋਂ ਨਿਕਲਦਿਆਂ ਹੀ ਐਕਸ਼ਨ ਮੋਡ ਵਿਚ ਆਏ ਦੀਪ ਸਿੱਧੂ ‘ਤੇ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵਲੋਂ ਉਸ ‘ਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਸਬੰਧੀ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ: ਪੰਜਾਬ ਵਿਚ ਵੈਕਸੀਨ ਸੰਕਟ, ਇਸ ਕੰਪਨੀ ਨੇ ਟੀਕੇ ਦੇਣ ਤੋਂ ਕੀਤੀ ਨਾਂਹ
ਤੁਹਾਨੂੰ ਦੱਸ ਦਈਏ ਕਿ ਜੈਤੋ ਪੁਲਿਸ ਨੇ ਅਭਿਨੇਤਾ ਅਤੇ ਗਾਇਕ ਦੀਪ ਸਿੱਧੂ ਤੇ ਉਸ ਦੇ ਸਾਥੀਆਂ ‘ਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਜੈਤੋਆਣਾ ਜੈਤੋ ਅਤੇ ਪਿੰਡ ਮੱਤਾ ਵਿਖੇ ਦੀਪ ਸਿੱਧੂ ਆਇਆ ਸੀ। ਜਿੱਥੇ ਉਸ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਇਸ ਦੌਰਾਨ ਉਥੇ ਭਾਰੀ ਇਕੱਠ ਵੇਖਣ ਨੂੰ ਮਿਲਿਆ। ਜਿਸ ‘ਤੇ ਕੋਰੋਨਾ ਨਿਯਮਾਂ ਅਤੇ ਮਾਨਯੋਗ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਹੁਕਮਾਂ ਦੀ ਉਲੰਘਣਾ ਹੋਈ। ਇਸ ਮੌਕੇ ਦੀਪ ਸਿੱਧੂ ਨੇ ਮਾਸਕ ਵੀ ਨਹੀਂ ਲਗਾਇਆ ਹੋਇਆ ਸੀ।
ਇਹ ਵੀ ਪੜੋ: ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟ
ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਦੀਪ ਸਿੱਧੂ ਕਈ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ ਅਤੇ ਉਹ ਲੋਕਾਂ ਨੂੰ ਇਹ ਆਖ ਰਿਹਾ ਹੈ ਕਿ ਕਿਸਾਨ ਅੰਦੋਲਨ ਸਾਡੀ ਹੋਂਦ ਦੀ ਲੜਾਈ ਹੈ। ਇਸ ਲਈ ਸਾਨੂੰ ਇੱਕਜੁੱਟ ਹੋ ਕੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੜਾਈ ਲੜਨੀ ਚਾਹੀਦੀ ਹੈ। ਦੀਪ ਸਿੱਧੂ ਪਿੰਡਾਂ ਵਿੱਚ ਲੋਕਾਂ ਨੂੰ ਮਿਲ ਰਹੇ ਹਨ।
ਇਹ ਸਨ ਦੀਪ ਸਿੱਧੂ ‘ਤੇ ਦੋਸ਼
ਗਣਤੰਤਰ ਦਿਵਸ ਵਾਲੇ ਦਿਨ ਹੋਈ ਇਸ ਹਿੰਸਾ ਮਾਮਲੇ ਵਿਚ ਕੁਝ ਪ੍ਰਦਰਸ਼ਨਕਾਰੀਆਂ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਭਾਰਤੀ ਤਿਰੰਗਾ ਹਟਾ ਕੇ ਧਾਰਮਿਕ ਝੰਡਾ ਲਹਿਰਾਉਣ ਦਾ ਕੰਮ ਕੀਤਾ। ਇਸ ਮਾਮਲੇ ਵਿਚ ਦੀਪ ਸਿੱਧੂ ‘ਤੇ ਦੋਸ਼ ਲੱਗੇ ਕਿ ਉਨ੍ਹਾਂ ਨੇ ਭੀੜ ਨੂੰ ਭੜਕਾਇਆ। ਫਿਲਹਾਲ ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ।