ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਗੁਰੂ ਸਾਹਿਬ ਦਾ ਪ੍ਰਕਾਸ਼ਪੁਰਬ- ਕੈਪਟਨ
ਚੰਡੀਗੜ੍ਹ ( ਨਿਊਜ਼ ਡੈਸਕ) : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈਕੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਚ-ਪੱਧਰੀ ਕਮੇਟੀ ਦੀ ਅਹਿਮ ਬੈਠਕ ਹੋਈ।
ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਇਸ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਏ ।
ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ਪੁਰਬ ਮਨਾਉਣ ਲਈ ਅਸੀਂ ਸਾਰੇ ਵਚਨਵੱਧ ਹਾਂ ਤੇ ਗੁਰੂ ਪਾਤਸ਼ਾਹ ਦਾ ਪ੍ਰਕਾਸ਼ਪੁਰਬ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ