Amritpal Singh Poster News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਗੁਰਦਾਸਪੁਰ ਦੇ ਬਟਾਲਾ ਰੇਲਵੇ ਸਟੇਸ਼ਨ ‘ਤੇ ਵੀ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਲਗਾ ਕੇ ਨਾਲ਼ ਲਿਖਿਆ ਗਿਆ ਹੈ ਕਿ ਇਹ ਵਿਅਕਤੀ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਅਤੇ ਇਸ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਬਟਾਲਾ ਰੇਲਵੇ ਸਟੇਸ਼ਨ ਉਤੇ ਲੱਗੇ ਪੋਸਟਰ
ਅੰਮ੍ਰਿਤਪਾਲ ਸਿੰਘ ਦੇ ਪੋਸਟਰ ਰੇਲਵੇ ਸਟੇਸ਼ਨ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਵੀ ਅੰਮ੍ਰਿਤਪਾਲ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨੂੰ ਸੂਚਿਤ ਕਰੇ ਤਾਂ ਜੋ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੱਲੋਂ ਹੋਰ ਚੌਕਸੀ ਵਧਾਈ ਜਾ ਰਹੀ ਹੈ। ਹੁਣ ਬਟਾਲਾ ਦੇ ਰੇਲਵੇ ਸਟੇਸ਼ਨ ਉੱਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ।