PSEB ਨੇ ਵੀ ਮੁਲਤਵੀ ਕੀਤੀਆਂ ਪ੍ਰੀਖਿਆਵਾਂ
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ
ਫਿਲਹਾਲ ਅਗਲੇ ਹੁਕਮਾਂ ਤੱਕ ਇਹਨਾਂ ਪ੍ਰੀਖਿਆਵਾਂ ਤੇ ਰੋਕ ਰਹੇਗੀ ਤੇ ਜਦੋਂ ਪ੍ਰੀਖਿਆਵਾਂ ਲੈਣ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਕਰੀਬ 10 ਦਿਨ ਪਹਿਲਾ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇਗੀ