ਚੰਡੀਗੜ੍ਹ (ਇੰਟ.)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ (Former Punjab DGP. Sumedh Singh Saini) ਦੀ ਰਿਹਾਈ ਨੂੰ ਲੈ ਕੇ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Jail Minister Sukhjinder Singh Randhawa) ਵਲੋਂ ਕੀਤੇ ਗਏ ਟਵੀਟ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਟਵੀਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣੇ ਇਸ ਟਵੀਟ ਵਿਚ ਰੰਧਾਵਾ ਨੂੰ ਨਸੀਹਤ ਦੇ ਦਿੱਤੀ ਹੈ ਕਿ ਬਿਆਨ ਜਾਰੀ ਕਰਨ ਤੋਂ ਪਹਿਲਾਂ ਤੱਥਾਂ ਦੀ ਘੋਖ ਜ਼ਰੂਰ ਕੀਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਉਨ੍ਹਾਂ ਦੀ ਸਾਰੇ ਕੈਬਨਿਟ ਮੰਤਰੀਆਂ ਅਤੇ ਪਾਰਟੀ ਸਹਿਯੋਗੀਆਂ ਨੂੰ ਸਲਾਹ ਹੈ ਕਿ ਬਿਆਨ ਜਾਰੀ ਕਰਨ ਤੋਂ ਪਹਿਲਾਂ ਤੱਥਾਂ ਦੀ ਚੰਗੀ ਤਰ੍ਹਾਂ ਜਾਂਚ ਕਰ ਲਈ ਜਾਵੇ। ਖਾਸ ਕਰਕੇ ਜਿਹੜੇ ਮੁੱਦੇ ਜ਼ਿਆਦਾ ਸੈਂਸਟਿਵ ਹਨ ਉਨ੍ਹਾਂ ‘ਤੇ ਪਹਿਲਾਂ ਵਿਚਾਰ-ਵਟਾਂਦਰਾ ਕੀਤਾ ਜਾਵੇ ਉਸ ਤੋਂ ਬਾਅਦ ਹੀ ਕੋਈ ਬਿਆਨ ਜਾਰੀ ਕੀਤਾ ਜਾਵੇ।
‘I advise all cabinet & party colleagues to check facts before issuing statements. I suggest they should discuss all issues, especially sensitive ones, either with me or on @INCPunjab platform before going public’: @capt_amarinder in response to remarks by @Sukhjinder_INC pic.twitter.com/t6YlMJbMEm
— Raveen Thukral (@RT_MediaAdvPBCM) August 20, 2021
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੁਮੇਧ ਸੈਣੀ ਕੇਸ ਨੂੰ ਲੈ ਕੇ ਐਡਵੋਕੇਟ ਜਨਰਲ, ਹੋਮ ਸੈਕ੍ਰੇਟਰੀ ਅਤੇ ਚੀਫ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਨੇ ਇਸ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕੀਤਾ ਸੀ। ਰੰਧਾਵਾ ਦਾ ਕਹਿਣਾ ਸੀ ਕਿ ਸੈਣੀ ਦੇ ਮਾਮਲੇ ਵਿਚ ਤਿੰਨ ਅਧਿਕਾਰੀਆਂ ਨੇ ਸਹੀ ਪੈਰਵੀ ਨਹੀਂ ਕੀਤੀ ਗਈ।