PUNJAB NEWS: ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਡਿਪਟੀ ਕਮਿਸ਼ਨਰ ਆਹਮੋ-ਸਾਹਮਣੇ

MLA Amit Rattan Kotfatta: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਉਤੇ ਗੰਭੀਰ ਇਲਜ਼ਾਮ ਲਗਾਏ ਗਏ। ਉਨ੍ਹਾਂ ਨੇ…

MLA Amit Rattan Kotfatta: ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਉਤੇ ਗੰਭੀਰ ਇਲਜ਼ਾਮ ਲਗਾਏ ਗਏ। ਉਨ੍ਹਾਂ ਨੇ ਕਿਹਾ ਕਈ ਅਫਸਰ ਅਜੇ ਤੱਕ ਇਸ ਗੱਲ ਨੂੰ ਸਮਝਣ ਲਈ ਤਿਆਰ ਨਹੀਂ ਹਨ। ਅੱਜ ਵੀ ਕੁਝ ਅਫਸਰਾਂ ਨੇ ਆਪਣਾ ਰਵੱਈਆ ਇਨ੍ਹਾਂ ਆਮ ਲੋਕਾਂ ਦੇ ਚੁਣੇ ਹੋਏ ਨੁਮਇੰਦਿਆਂ ਪ੍ਰਤੀ ਨਹੀਂ ਬਦਲਿਆ ਹੈ।

 ਖੇਤੀਬਾੜੀ ਵਿਭਾਗ ਬਠਿੰਡਾ ਵੱਲੋਂ ਕਰਵਾਏ ਗਏ ਇੱਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਠਿੰਡਾ ਦਿਹਾਤੀ ਤੋਂ ਦਲਿਤ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਅਣਗੌਲਿਆ ਕਰਕੇ ਅਪਮਾਨਿਤ ਕਰਨ ਦਾ ਕੰਮ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਵੱਲੋਂ ਕੀਤਾ ਗਿਆ ਹੈ।

ਅਮਿਤ ਰਤਨ ਕੋਟਫੱਤਾ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਰਾਹੀਂ ਐਸਸੀ ਭਾਈਚਾਰੇ ਦੇ ਮਾਣ ਸਨਮਾਨ ਨੂੰ ਡੂੰਘੀ ਠੇਸ ਪੁੱਜੀ ਹੈ। ਵਿਧਾਇਕ ਇੰਜ, ਅਮਿਤ ਰਤਨ ਕੋਟਫੱਤਾ ਨੇ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰ੍ਹੇ ਖਿਲਾਫ਼ ਉਨ੍ਹਾਂ ਦੇ ਮਾਣ-ਸਨਮਾਨ ਠੇਸ ਪਹੁੰਚਾਉਣ ਤਹਿਤ ਐਸਐਸਪੀ ਬਠਿੰਡਾ ਨੂੰ ਲਿਖਤੀ ਤੌਰ ਤੇ ਦਰਖਾਸਤ ਦੇ ਕੇ ਕਾਰਵਾਈ ਕਰਨ ਲਈ ਲਿਖਿਆ ਹੈ। ਉਨ੍ਹਾਂ ਵੱਲੋਂ ਇਸਦੀ ਕਾਪੀ ਮੁੱਖ ਮੰਤਰੀ ਪੰਜਾਬ ਨੂੰ ਵੀ ਯੋਗ ਕਾਰਵਾਈ ਲਈ ਭੇਜੀ ਗਈ ਹੈ।

Leave a Reply

Your email address will not be published. Required fields are marked *