ਲੁਧਿਆਣਾ: ਮਈ ਦੇ ਮਹੀਨੇ ਵਿੱਚ ਇਸ ਵਾਰ ਰਿਕਾਰਡ ਤੋੜ ਮੀਂਹ ਪਿਆ ਪਰ ਜੂਨ ਦਾ ਪਹਿਲਾ ਅਤੇ ਦੂਜਾ ਦਿਨ ਵੀ ਮੀਂਹ ਕਾਰਨ ਤਾਪਮਾਨ ਘੱਟ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧੇਗਾ ਅਤੇ ਲੋਕ ਗਰਮੀ ਤੋਂ ਪਰੇਸ਼ਾਨ ਹੋਣਗੇ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਦੌਰਾਨ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੂਰਜ ਚਮਕੇਗਾ। ਆਈ.ਐਮ.ਡੀ 15 ਜੂਨ ਦੀ ਭਵਿੱਖਬਾਣੀ ਅਨੁਸਾਰ ਤਾਪਮਾਨ 44 ਡਿਗਰੀ ਤੋਂ 47 ਡਿਗਰੀ ਤੱਕ ਪਹੁੰਚ ਸਕਦਾ ਹੈ, ਇਸ ਲਈ ਲੋਕਾਂ ਨੂੰ
ਦੱਸ ਦੇਈਏ ਕਿ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਸਿਰਫ 32.7 ਡਿਗਰੀ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵੀ 20.6 ਡਿਗਰੀ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 31.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਕਹਿਰ ਹੋਵੇਗਾ। ਵਿਭਾਗ ਦਾ ਕਹਿਣਾ ਹੈ ਤਾਪਮਾਨ ਵਿੱਚ ਵਾਧਾ ਹੋਵੇਗਾ।