Punjab Weather Update : ਪੰਜਾਬ ਵਿਚ ਅੱਜ ਭਾਰੀ ਮੀਂਹ ਪਵੇਗਾ ਤੇ ਝੱਖੜ ਝੁੱਲੇਗਾ। ਅੱਜ ਤੇ ਕੱਲ੍ਹ ਯਾਨੀ 26 ਤੇ 27 ਅਪ੍ਰੈਲ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਸਵੇਰ ਸਮੇਂ ਭਾਵੇਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਧੁੱਪ ਨਿਕਲੀ ਹੋਈ ਹੈ ਪਰ ਇਕਦਮ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ।ਉਧਰ, ਮੌਸਮ ਦੀ ਤਬਦੀਲੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਫਿਰ ਤੋਂ ਵਧੀਆਂ ਦਿਖ ਰਹੀਆਂ ਹਨ।
ਪੱਛਮੀ ਗੜਬੜੀ ਦਾ ਅਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿਚ ਦੇਖਣ ਨੂੰ ਮਿਲ ਸਕਦਾ ਹੈ। 26 ਅਤੇ 27 ਅਪ੍ਰੈਲ ਨੂੰ ਕਈ ਥਾਵਾਂ ਉਤੇ ਭਾਰੀ ਮੀਂਹ ਪੈ ਸਕਦਾ ਹੈ ਤੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ। ਕਈ ਥਾਵਾਂ ਉਤੇ ਹਲਕੀ ਬਾਰਿਸ਼ ਪਵੇਗੀ ਤੇ ਕਈ ਥਾਵਾਂ ਉਤੇ ਤੇਜ਼ ਮੀਂਹ ਪੈ ਸਕਦਾ ਹੈ। ਕਿਸਾਨਾਂ ਨੂੰ ਹਦਾਇਤ ਦਿੱਤੀ ਗਈ ਹੈ ਸਮੇਂ ਸਿਰ ਫਸਲ ਦੀ ਕਟਾਈ ਕਰ ਲਈ ਜਾਵੇ ਤਾਂ ਜੋ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।