ਨਵੀਂ ਦਿੱਲੀ: ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਹਾਲਾਤ ਬੇਕਾਬੂ ਹੋ ਗਏ ਹਨ। ਇਸ ਵਿਚਾਲੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਵੈਕਸੀਨ ਅਤੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਵਿਚਕਾਰ ਰਾਹੁਲ ਗਾਂਧੀ ਨੇ ਪੋਸਟਰ ਦੀ ਤਸਵੀਰ ਸ਼ੇਅਰ ਕਰਦਿਆਂ ਕਿਹਾ ਕਿ ਮੈਨੂੰ ਵੀ ਗ੍ਰਿਫ਼ਤਾਰ ਕਰ ਲਵੋ। ਉੱਧਰ ਪ੍ਰਿਅੰਕਾ ਗਾਂਧੀ ਨੇ ਟਵਿਟਰ ਉੱਤੇ ਆਪਣੀ ਪ੍ਰੋਫ਼ਾਈਲ ਤਸਵੀਰ ਬਦਲ ਕੇ ਇਹੋ ਪੋਸਟਰ ਲਾ ਲਿਆ।
Arrest me too.
मुझे भी गिरफ़्तार करो। pic.twitter.com/eZWp2NYysZ
— Rahul Gandhi (@RahulGandhi) May 16, 2021
ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਵੀ ਉਹੀ ਪੋਸਟਰ ਸ਼ੇਅਰ ਕੀਤੇ ਹਨ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਟਵੀਟ ਕਰ ਨਿਸ਼ਾਨਾ ਸਾਧਿਆ ਹੈ। ਦੱਸ ਦੇਈਏ ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਦਿੱਲੀ ‘ਚ ਲੱਗੇ ਪੋਸਟਰਾਂ ਦੇ ਮਾਮਲੇ ਵਿਚ ਵੱਖ ਵੱਖ ਥਾਣਿਆਂ ‘ਚ ਹੁਣ ਤੱਕ ਕੁੱਲ 21 ਮਾਮਲੇ ਦਰਜ ਕੀਤੇ ਗਏ ਹਨ ਅਤੇ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਗੌਰਤਲਬ ਹੈ ਕਿ ਇਹ ਪੋਸਟਰ ਦਿੱਲੀ ਦੇ ਕਈ ਇਲਾਕਿਆਂ ਜਿਵੇਂ ਸ਼ਾਹਦਰਾ, ਰੋਹਿਣੀ, ਰਿਠਾਲਾ, ਦਵਾਰਕਾ ਤੇ ਹੋਰ ਕਈ ਇਲਾਕਿਆਂ ’ਚ ਲੱਗੇ ਮਿਲੇ ਸਨ। ਬੀਤੀ 12 ਮਈ ਨੂੰ ਪੁਲਿਸ ਨੂੰ ਦਿੱਲੀ ਦੇ ਵਿਭਿੰਨ ਇਲਾਕਿਆਂ ਵਿੱਚ ਇਹ ਪੋਸਟਰ ਲੱਗੇ ਹੋਣ ਦੀ ਖ਼ਬਰ ਮਿਲੀ ਸੀ; ਜਿਸ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ।