Punjab Weather Update Today: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ। ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਲੱਗਾ। ਪੰਜਾਬ ‘ਚ ਮਾਨਸੂਨ ਦੇ ਵਿਚਾਲੇ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋ ਗਿਆ ਹੈ। ਸੋਮਵਾਰ ਸਵੇਰੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਮਾਨਸਾ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਦੇ ਵਿਚਕਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।