ਚੰਡੀਗੜ੍ਹ: ਰੋਡ ਰੇਜ ਮਾਮਲੇ ‘ਚ ਜੇਲ੍ਹ ‘ਚੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਕੇਂਦਰ ਅਤੇ ਸੂਬਾ ਸਰਕਾਰ ਨੇ ਘਟਾ ਦਿੱਤੀ ਹੈ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਸਦੀ ਸੁਰੱਖਿਆ Z+ ਤੋਂ ਘਟਾ ਕੇ Y+ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਸੂਬਾ ਅਤੇ ਕੇਂਦਰ ਸਰਕਾਰ ‘ਤੇ ਵੀ ਆਪਣਾ ਗੁੱਸਾ ਕੱਢਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਸੁਰੱਖਿਆ ਘੱਟ ਹੋਣ ਤੋਂ ਬਾਅਦ ਸੂਬਾ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਕ ਇੰਟਰਵਿਊ ‘ਚ ਉਨ੍ਹਾਂ ਕਿਹਾ ਕਿ ਮੇਰੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਹੈ। ਪਹਿਲਾਂ ਤੁਸੀਂ ਇੱਕ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਮਾਰਿਆ, ਹੁਣ ਦੂਜੇ ਨੂੰ ਮਾਰ ਦਿਓ। ਦੱਸ ਦੇਈਏ ਕਿ ਪਹਿਲਾਂ ਉਨ੍ਹਾਂ ਕੋਲ 25 ਸੁਰੱਖਿਆ ਕਰਮਚਾਰੀ ਸਨ, ਪਰ ਹੁਣ ਉਨ੍ਹਾਂ ਦੀ ਗਿਣਤੀ ਘਟਾ ਕੇ 12 ਕਰ ਦਿੱਤੀ ਗਈ ਹੈ।