ਅੰਮ੍ਰਿਤਸਰ : ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਆਪਣੀ ਪਤਨੀ ਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦਾਸ ਮਾਨ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਸੀ।
ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਹੈ ਕਿ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਭਾਈਚਾਰਕ ਸਾਂਝ ਬਣੀ ਰਹੇ। ਗੁਰਦਾਸ ਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆ ਹਨ।