ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਵੀਡੀਓ ਕਾਨਫਰੇਂਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਸਿਰਫ਼ ਐਲਾਨ ਹੀ ਨਹੀਂ ਕਰਦੀ ਸਗੋਂ ਕੰਮ ਵੀ ਕਰਦੀ ਹੈ।
ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਰੁਜ਼ਗਾਰ ਮੇਲਾ ਪਿਛਲੇ ਸਾਲ ਅਕਤੂਬਰ ਵਿੱਚ ਸ਼ੁਰੂ ਹੋਇਆ ਸੀ ਤੇ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ 50,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦੀਵਾਲੀ ‘ਚ ਅਜੇ ਵੀ ਸਮਾਂ ਹੈ ਪਰ ਜਿਨ੍ਹਾਂ ਪਰਿਵਾਰਾਂ ਨੂੰ 50 ਹਜ਼ਾਰ ਨਿਯੁਕਤੀ ਪੱਤਰ ਮਿਲੇ ਹਨ