Parkash Singh Badal: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ। 8 ਦਸੰਬਰ 1927 ਨੂੰ ਜਨਮੇ ਉਨ੍ਹਾਂ ਨੇ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਅੰਤਿਮ ਯਾਤਰਾ ਦਾ ਕਾਫਿਲਾ ਨਿਕਲਿਆ ਉਸ ਰਸਤੇ ਲੋਕਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ।
ਸਾਬਕਾ ਮੁੱਖ ਮੰਤਰੀ ਨੂੰ ਦੇਸ਼ ਦੀਆਂ ਸਖ਼ਸ਼ੀਅਤ ਨੇ ਸ਼ਰਧਾਂਜਲੀ ਦਿੱਤੀ ਉਸ ਉਪਰੰਤ ਅਰਦਾਸ ਕੀਤੀ ਗਈ। ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਵੱਲੋਂ ਅਗਨੀ ਭੇਂਟਾ ਕੀਤਾ ਗਿਆ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਲੀਨ ਹੋ ਗਏ ਹਨ।