Bathinda military station firing: ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਕਰਕੇ 4 ਜਵਾਨਾਂ ਦੇ ਮਾਰੇ ਜਾਣ ਦੇ ਮਾਮਲੇ ‘ਚ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਫੌਜ ਅਤੇ ਪੁਲਸ ਨੇ ਦੋ ਸ਼ੱਕੀ ਹਮਲਾਵਰਾਂ ਦੇ ਨਾਂ ਲਏ ਸਨ, ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਹੋਈ। ਹੁਣ ਇਸ ਮਾਮਲੇ ਦੀ ਜਾਂਚ ਲਈ ਦਿੱਲੀ ਤੋਂ ਫੌਜ ਦੇ ਅਧਿਕਾਰੀਆਂ ਦੀ ਟੀਮ ਬਠਿੰਡਾ ਕੈਂਟ ਪਹੁੰਚ ਗਈ ਹੈ।
ਇਸ ਦੇ ਨਾਲ ਹੀ ਇਸ ਮਾਮਲੇ ‘ਚ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੀ ਐਂਟਰੀ ਵੀ ਹੋਈ ਹੈ। SFJ ਦੇ ਮੁਖੀ ਗੁਰਪਤਵੰਤ ਪੰਨੂ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਪੰਜਾਬ ਨੂੰ ਵੱਖਰਾ ਦੇਸ਼ ਖਾਲਿਸਤਾਨ ਬਣਾਇਆ ਜਾਵੇ, ਨਹੀਂ ਤਾਂ ਭਵਿੱਖ ‘ਚ ਵੀ ਅਜਿਹੇ ਹਮਲੇ ਹੁੰਦੇ ਰਹਿਣਗੇ। ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਚੇਤਾਵਨੀ ਦਿੱਤੀ ਹੈ।