Ravneet Bittu : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖੇ ਸਵਾਲ ਕੀਤੇ ਹਨ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਦੇਸ਼ ਦੇ ਵਿਰੋਧੀਆਂ ਬਾਰੇ ਜਥੇਦਾਰ ਕਿਉਂ ਬੋਲਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹੀਦਾਂ ਬਾਰੇ ਕਿਉਂ ਨਹੀਂ ਬੋਲਦੇ ਹਨ।
ਬੀਤੇ ਦਿਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਏਅਰਪੋਰਟ ਉੱਤੇ ਰੋਕਣ ਦੀ ਨਿਖੇਧੀ ਕੀਤੀ ਸੀ ਜਿਸ ਤੋਂ ਬਾਅਦ ਰਵਨੀਤ ਬਿੱਟੂ ਨੇ ਜਥੇਦਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਹਲੇ ਤੱਕ ਫਰਾਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਨੂੰ ਸ਼ਹੀਦਾਂ ਬਾਰੇ ਵੀ ਬੋਲਣਾ ਚਾਹੀਦਾ ਹੈ।