ਅਮਰੀਕਾ : ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਵੱਧ ਦੀਆਂ ਜਾ ਰਹੀਆਂ ਹਨ। ਸੋਮਵਾਰ ਦੀ ਸਵੇਰ ਨੂੰ ਅਮਰੀਕਾ ਦੇ ਸ਼ਹਿਰ ਨੈਸ਼ਵਿਲੇ ‘ਚ ਇਕ ਨਿੱਜੀ ਕ੍ਰਿਸਚੀਅਨ ਸਕੂਲ ਵਿਚ ਹੋਈ ਗੋਲੀਬਾਰੀ ਦੌਰਾਨ 3 ਵਿਦਿਆਰਥੀਆਂ ਸਮੇਤ 7 ਲੋਕਾਂ ਮੌਤ ਹੋ ਗਈ। ਇਸ ਮਾਮਲੇ ‘ਚ ਹਮਲਾਵਰ ਇਕ ਔਰਤ ਸੀ, ਜਿਸ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਗੋਲੀਬਾਰੀ ਤੋਂ ਬਾਅਦ ਇਕ ਸਥਾਨਕ ਵੈਂਡਰਬਿਲਟ ਦੇ ਮੋਨਰੋ ਕੈਰੇਲ ਜੂਨੀਅਰ ਚਿਲਡਰਨ ਹਸਪਤਾਲ ‘ਚ ਭੇਜਿਆ ਗਿਆ ਹੈ। ਹਸਪਤਾਲ ਦੇ ਬੁਲਾਰੇ ਜੌਨ ਹਾਉਸਰ ਨੇ ਇਹ ਕਿਹਾ ਹੈ ਕਿ ਹਸਪਤਾਲ ਪਹੁੰਚਦੇ ਹੀ ਡਾਕਟਰ ਨੇ ਤਿੰਨੋਂ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਨਾਲ ਹੀ ਇਹ ਵੀ ਪਤਾ ਲੱਗਾ ਕਿ 4 ਹੋਰ ਲੋਕਾਂ ਦੀ ਮੌਤ ਹੋ ਗਈ ਹੈ।
ਜਾਂਚ ਵਿੱਚ ਪਾਇਆ ਗਿਆ ਕਿ ਹਮਲਾਵਰ ਲੜਕੀ ਸਾਈਡ ਵਾਲੇ ਦਰਵਾਜ਼ੇ ਦੁਆਰਾ ਇਮਾਰਤ ਵਿੱਚ ਦਾਖਿਲ ਹੋਈ। ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ ਗਿਆ।