ਅੰਮ੍ਰਿਤਸਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤਿਆਂ ਨੂੰ ਤਕਰੀਬ 52 ਦਿਨ ਬੀਤ ਚੁੱਕੇ ਹਨ, ਪਰ ਹਰ ਕੋਨੇ ਤੋਂ ਪ੍ਰਸ਼ੰਸਕ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਵਿਖੇ ਉਨ੍ਹਾਂ ਦੇ ਮਾਤਾ-ਪਿਤਾ ਕੋਲ ਅਫ਼ਸੋਸ ਪ੍ਰਗਟਾਉਣ ਤੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਰਹਿੰਦੇ ਹਨ।
ਇਸ ਦੌਰਾਨ, ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਇੱਕ ਫੋਟੋ ਅਪਲੋਡ ਕੀਤੀ ਗਈ ਸੀ। ਇਸ ਫੋਟੋ ਰਾਹੀਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ, ਜੋ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦੇ ਘਰ ਜਾ ਕੇ ਉਸ ਦੀ ਮੌਤ ‘ਤੇ ਸੋਗ ਮਨਾਉਣ ਲਈ ਮਿਲਣਾ ਚਾਹੁੰਦੇ ਹਨ। ਇਸ ਫੋਟੋ ਵਿੱਚ ਇੱਕ ਸੰਦੇਸ਼ ਵਿੱਚ ਲਿਖਿਆ ਹੈ, “ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨਿਆਂ ਲਈ ਪਿੰਡ ਤੋਂ ਬਾਹਰ ਗਏ ਹਨ। ਜੋ ਵੀ ਉਨ੍ਹਾਂ ਨੂੰ ਮਿਲਣ ਆ ਰਿਹਾ ਹੈ, ਉਨ੍ਹਾਂ ਨੂੰ ਨਿਰਾਸ਼ ਨਾ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਅਸੀਂ ਤੁਹਾਨੂੰ ਪੋਸਟ ਰਾਹੀਂ ਅੱਪਡੇਟ ਕਰਦੇ ਰਹਾਂਗੇ।”
ਦ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ, “ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਦਾ ਸੁਨੇਹਾ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।”
ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਭਕਨਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ਵਿਚ ਗੈਂਗਸਟਰ ਜਗਰੂਪ ਰੂਪਾ ਤੇ ਮਨੁੰ ਕੁੱਸਾ ਮਾਰੇ ਗਏ ਸਨ। ਜਿਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਇਆ ਹੈ। ਇਹ ਦੋਵੇਂ ਪਾਕਿਸਤਾਨ ਸਰਹੱਦ ਨੇੜਲੇ ਪਿੰਡ ਵਿਚ ਕਿਸੇ ਘਰ ਵਿਚ ਲੁਕੇ ਹੋਏ ਸਨ ਅਤੇ ਉਥੋਂ ਇਹ ਪਾਕਿਸਤਾਨ ਭੱਜਣ ਦੀ ਫਿਰਾਕ ਵਿਚ ਸਨ।
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਆਇਆ ਪਾਕਿਸਤਾਨ ਤੋਂ ਆਇਆ ਫੋਨ, ਕਿਹਾ ਅੰਜਾਮ ਹੋਵੇਗਾ ਬੁਰਾ
ਅੰਮ੍ਰਿਤਸਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤਿਆਂ ਨੂੰ ਤਕਰੀਬ 52 ਦਿਨ ਬੀਤ ਚੁੱਕੇ ਹਨ, ਪਰ ਹਰ ਕੋਨੇ ਤੋਂ ਪ੍ਰਸ਼ੰਸਕ…
