Amritpal Singh News: ਬਠਿੰਡਾ ਵਿਖੇ ਵਿਸਾਖੀ ਨੂੰ ਲੈ ਕੇ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਮਾਨ ਦੇ ਸਮਰਥਕਾਂ ਦਾ ਭਾਰੀ ਇੱਕਠ ਦੇਖਿਆ ਗਿਆ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਸਮਰਪਣ ਨਹੀ ਕਰਨਾ ਚਾਹੀਦਾ ਹੈ। ਐੱਮਪੀ ਮਾਨ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਸੰਦੇਸ਼ ਦੇ ਰਹ ਹਨ ਕਿ ਉਹ ਆਤਮ ਸਮਰਪਣ ਨਾ ਕਰੇ।
ਉਨ੍ਹਾਂ ਨੇ ਵਿਦੇਸ਼ ਵਿਚ ਕਿਸੇ ਸਿੱਖ ਨੂੰ ਪਨਾਹ ਦਿਵਾਉਣ ਲਈ ਕੋਈ ਪੈਸਾ ਨਹੀਂ ਲਿਆ। ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਅੰਮ੍ਰਿਤਪਾਲ ਨਹੀਂ ਆਵੇਗਾ। ਸਰਕਾਰਾਂ ਨੂੰ ਸ਼ੱਕ ਹੋ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤੰਜ ਕੱਸੇ ਹਨ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਰਾਜਸਥਾਨ ਦੇ ਕਈ ਥਾਵਾਂ ਉਤੇ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਫੈਲੀਆ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਭਰੋਸਾ ਨਾ ਕੀਤਾ ਜਾਵੇ।