Amritsar News : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਨੁੱਖੀ ਕੰਕਾਲ ਮਿਲਣ ਨਾਲ ਸੰਨਸਨੀ ਫੈਲ ਗਈ। ਇਹ ਕੰਕਾਲ ਯੂਨੀਵਰਸਿਟੀ ਵਿਚ ਕਿਵੇਂ ਪਹੁੰਚਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਨੇ ਕੰਕਾਲ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਸ ਘਟਨਾ ਨਾਲ ਯੂਨੀਵਰਸਿਟੀ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜੇ ਹੋ ਰਹੇ ਹਨ। ਯੂਨੀਵਰਸਿਟੀ ਵਲੋਂ ਵੀ ਫਿਲਹਾਲ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿਤੀ ਗਈ ਹੈ।
ਇਹ ਪਿੰਜਰ ਯੂਨੀਵਰਸਿਟੀ ਵਿਚ ਬਣੇ ਕ੍ਰਿਕਟ ਦੇ ਸਟੇਡੀਅਮ ਵਿਚੋਂ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਪੋਸਟਮਾਰਟਮ ਰਿਪੋਰਟ 72 ਘੰਟੇ ਬਾਅਦ ਆਵੇਗੀ। ਪੁਲਿਸ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਕੰਕਾਲ ਕਿੰਨਾ ਪੁਰਾਣਾ ਹੈ, ਇਹ ਮਰਦ ਦਾ ਹੈ ਜਾਂ ਕਿਸੇ ਔਰਤ ਦਾ, ਅਜਿਹੇ ਕਈ ਸਵਾਲ ਪੈਦਾ ਹੋ ਰਹੇ ਹਨ, ਇਨ੍ਹਾਂ ਸੱਭ ਦਾ ਜਵਾਬ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ।
Amritsar News : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਿਲਿਆ ਮਨੁੱਖੀ ਕੰਕਾਲ, ਮਚੀ ਸੰਨਸਨੀ
Amritsar News : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਨੁੱਖੀ ਕੰਕਾਲ ਮਿਲਣ ਨਾਲ ਸੰਨਸਨੀ ਫੈਲ ਗਈ। ਇਹ ਕੰਕਾਲ ਯੂਨੀਵਰਸਿਟੀ ਵਿਚ ਕਿਵੇਂ ਪਹੁੰਚਿਆ, ਇਸ ਬਾਰੇ…
