Canada News : ਸਟੱਡੀ ਵੀਜ਼ਾ ਉਤੇ ਕੈਨੇਡਾ ਜਾ ਕੇ ਉਥੋਂ ਦੀ ਪੀਆਰ ਹਾਸਲ ਕਰਨ ਵਾਲਿਆਂ ਦੇ ਸੁਪਣੇ ਹੁਣ ਕੈਨੇਡਾ ਸਰਕਾਰ ਨੇ ਚੂਰ-ਚੂਰ ਕਰ ਦਿੱਤੇ ਹਨ। ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਹੁਣ ਸਟੱਡੀ ਵੀਜ਼ਾ ਉਤੇ ਆਉਣ ਵਾਲੇ ਵਿਦੇਸ਼ੀਆਂ ਨੂੰ ਪੀਆਰ ਨਹੀਂ ਦੇਵੇਗੀ। ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਟੱਡੀ ਪਰਮਿਟ ਕੈਨੇਡਾ ‘ਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹੈ। ਵਿਦਿਆਰਥੀ ਪੜ੍ਹਾਈ ਪੂਰੀ ਕਰ ਕੇ ਆਪਣੇ ਦੇਸ਼ ਵਾਪਸ ਜਾਣ ਅਤੇ ਸਟੱਡੀ ਵੀਜ਼ੇ ਨੂੰ ਕੈਨੇਡਾ ਦੀ ਨਾਗਰਿਕਤਾ ਦੀ ਗਾਰੰਟੀ ਵਜੋਂ ਨਾ ਦੇਖਣ।
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ। ਮਾਰਕ ਮਿਲਰ ਨੇ ਸਪੱਸ਼ਟ ਲਫਜ਼ਾਂ ਵਿਚ ਕਿਹਾ ਹੈ ਕਿ ਆਪਣੇ ਘਰ ਚਲੇ ਜਾਓ ਅਤੇ ਕੈਨੇਡਾ ਵਿਚ ਕੀਤੀ ਪੜ੍ਹਾਈ ਨੂੰ ਆਪਣੇ ਮੁਲਕ ਜਾ ਕੇ ਵਰਤੋ। ਇਮੀਗ੍ਰੇਸ਼ਨ ਮੰਤਰੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਕੈਨੇਡਾ ਵਿਚ ਪੱਕਾ ਕਰਨ ਦਾ ਵਾਅਦਾ ਨਹੀਂ ਕੀਤਾ ਗਿਆ।
‘ਬਲੂਮਬਰਗ’ ਦੀ ਰਿਪੋਰਟ ਮੁਤਾਬਕ ਕੈਨੇਡਾ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਜਾਰੀ ਵੀਜ਼ਿਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਇਸ ਦਾ ਮੁੱਖ ਮਕਸਦ ਮੁਲਕ ਦੀ ਵੱਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਸਣੇ ਰੁਜ਼ਗਾਰ ਖੇਤਰ ਵਿਚ ਬਰਾਬਰੀ ਬਣਾ ਕੇ ਰੱਖਣਾ ਹੈ।
ਕੈਨੇਡਾ ਇਸ ਸਮੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਰਿਕਾਰਡ ਸੰਖਿਆ ਨੂੰ ਅਨੁਕੂਲਿਤ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਮਿਲਰ ਨੇ ਕਿਹਾ ਕਿ ਸਟੱਡੀ ਵੀਜ਼ਾ ਜ਼ਰੂਰੀ ਤੌਰ ‘ਤੇ ਪੀਆਰ ਐਵੇਨਿਊ ਨਹੀਂ ਹੈ। ਕੈਨੇਡਾ ਸਰਕਾਰ ਨੇ ਅਜਿਹਾ ਕੋਈ ਵਾਅਦਾ ਨਹੀਂ ਕੀਤਾ ਹੈ। ਉਨ੍ਹਾਂ ਨੂੰ ਕੈਨੇਡਾ ਵਿੱਚ ਹੁਨਰ ਹਾਸਲ ਕਰਕੇ ਆਪਣੇ ਦੇਸ਼ ਵਾਪਸ ਜਾਣਾ ਚਾਹੀਦਾ ਹੈ।
ਸਟੱਡੀ ਵੀਜ਼ਾ ਉਤੇ ਕੈਨੇਡਾ ਗਏ ਵਿਦਿਆਰਥੀਆਂ ਨੂੰ ਹੁਣ ਨਹੀਂ ਮਿਲੇਗੀ PR, ਕੈਨੇਡੀਅਨ ਮੰਤਰੀ ਨੇ ਦਿੱਤੀ ਚੇਤਾਵਨੀ
Canada News : ਸਟੱਡੀ ਵੀਜ਼ਾ ਉਤੇ ਕੈਨੇਡਾ ਜਾ ਕੇ ਉਥੋਂ ਦੀ ਪੀਆਰ ਹਾਸਲ ਕਰਨ ਵਾਲਿਆਂ ਦੇ ਸੁਪਣੇ ਹੁਣ ਕੈਨੇਡਾ ਸਰਕਾਰ ਨੇ ਚੂਰ-ਚੂਰ ਕਰ ਦਿੱਤੇ ਹਨ।…
