ਸੁਮੇਧ ਸੈਣੀ ਨੂੰ ਫਿਲਹਾਲ ਨਹੀਂ ਮਿਲੀ ਰਾਹਤ, ਹਾਈਕੋਰਟ ਦਾ ਫੌਰੀ ਜ਼ਮਾਨਤ ਦੇਣ ਤੋਂ ਇਨਕਾਰ

ਚੰਡੀਗੜ੍ਹ: ਬੀਤੀ ਰਾਤ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਵਿਜੀਲੈਂਸ ਵਲੋਂ ਗ੍ਰਿਫਤਾਰੀ ਤੋਂ ਬਾਅਦ ਅਜੇ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ…

ਚੰਡੀਗੜ੍ਹ: ਬੀਤੀ ਰਾਤ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਵਿਜੀਲੈਂਸ ਵਲੋਂ ਗ੍ਰਿਫਤਾਰੀ ਤੋਂ ਬਾਅਦ ਅਜੇ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਮੇਧ ਸੈਣੀ ਨੇ ਵਿਜੀਲੈਂਸ ਵਲੋਂ ਗ੍ਰਿਫਤਾਰੀ ਖਿਲਾਫ ਹਾਈਕੋਰਟ ਦਾ ਰੁਖ ਕੀਤਾ ਸੀ ਪਰ ਹਾਈ ਕੋਰਟ ਨੇ ਮਾਮਲੇ ਉੱਤੇ ਫੌਰੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹੁਣ ਇਹ ਮਾਮਲਾ ਚੀਫ ਜਸਟਿਸ ਕੋਲ ਜਾਵੇਗਾ ਮਾਮਲਾ। ਚੀਫ ਜਸਟਿਸ ਵਲੋਂ ਦੂਜੀ ਬੈਂਚ ਨੂੰ ਰੈਫਰ ਕੀਤਾ ਜਾਵੇਗਾ ਮਾਮਲਾ।

ਪੜੋ ਹੋਰ ਖਬਰਾਂ: ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂ ਹਰਸਹਾਏ

 

ਦੱਸ ਦਈਏ ਕਿ ਬੀਤੀ ਰਾਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਤੇ ਇਕ ਹੋਰ ਐੱਫ.ਆਈ.ਆਰ. ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੈ, ਜਿਸ ਦੀ ਸਮੱਗਰੀ ਦਾ ਖੁਲਾਸਾ ਅਜੇ ਨਹੀਂ ਕੀਤਾ ਗਿਆ ਹੈ। ਵਿਜੀਲੈਂਸ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਖੁਦ ਰਾਤ 8 ਵਜੇ ਬਿਊਰੋ ਦੇ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ “ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਇਸ ਨਾਲ ਸਬੰਧਿਤ ਵੇਰਵੇ ਕੱਲ੍ਹ ਸਾਂਝੇ ਕੀਤੇ ਜਾ ਸਕਦੇ ਹਨ।”

ਪੜੋ ਹੋਰ ਖਬਰਾਂ: ਸੁਮੇਧ ਸੈਣੀ ਦੀ ਸਲਾਖਾ ਪਿੱਛੇ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਹੋ ਰਹੀ ਵਾਇਰਲ

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਨੂੰ ਉਨ੍ਹਾਂ ਵਿਰੁੱਧ ਨਵੀਂਆਂ ਧਾਰਾਵਾਂ ਅਧੀਨ ਕਾਰਵਾਈ ਤੋਂ ਰੋਕਿਆ ਜਾਵੇ ਪਰ ਹਾਈ ਕੋਰਟ ਨੇ ਅੱਗਿਓਂ ਉਨ੍ਹਾਂ ਨੂੰ ਝਾੜ ਪਾ ਦਿੱਤੀ ਸੀ; ਜਿਸ ਕਾਰਨ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪਈ ਸੀ।

ਪੜੋ ਹੋਰ ਖਬਰਾਂ: ਦੇਸ਼ ‘ਚ ਕੋਰੋਨਾ ਦੇ 36 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ, 530 ਲੋਕਾਂ ਦੀ ਹੋਈ ਮੌਤ

Leave a Reply

Your email address will not be published. Required fields are marked *