ਟਲੀਆਂ CBSE ਦੀਆਂ ਪ੍ਰੀਖਿਆਵਾਂ, 1 ਜੂਨ ਨੂੰ ਮੁੜ ਹੋਵੇਗੀ ਬੈਠਕ
4 ਮਈ ਤੋਂ ਸ਼ੁਰੂ ਹੋਣੀ ਸੀ ਪ੍ਰੀਖਿਆਵਾਂ
ਨਵੀਂ ਦਿੱਲੀ (ਨਿਊਜ਼ ਡੈਸਕ)- ਕੋਰੋਨਾ ਦੇ ਨਵੇਂ ਸਟ੍ਰੇਨ ਨੂੰ ਲੈਕੇ ਜਿੱਥੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਬਚਾਅ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਉੱਥੇ ਹੀ CBSE (ਕੇਂਦਰੀ ਸੈਕੰਡਰੀ ਸਿੱਖਿਆ ਬੋਰਡ) ਦੀਆਂ ਪ੍ਰੀਖਿਆਵਾਂ ਨੂੰ ਲੈਕੇ ਭਾਰਤ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ ਜਿਸ ਵਿੱਚ 4 ਮਈ ਤੋਂ ਸ਼ੁਰੂ ਹੋਣ ਵਾਲੀਆ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਗਿਆ ਹੈ ਜਦੋਂਕਿ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ
ਪ੍ਰੀਖਿਆਵਾਂ ਨੂੰ ਲੈਕੇ 1 ਜੂਨ ਨੂੰ ਮੁੜ ਬੈਠਕ ਹੋਵੇਗੀ ਜਿਸ ਵਿੱਚ ਉਸ ਵੇਲੇ ਦੀ ਸਥਿਤੀ ਨੂੰ ਦੇਖਦਿਆਂ ਅਗਲਾ ਫੈਸਲਾ ਲਿਆ ਜਾਵੇਗਾ ਉਸ ਵੇਲੇ ਜੇਕਰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁੰਦੀਆਂ ਹਨ ਤਾਂ ਵਿਦਿਆਰਥੀਆਂ ਨੂੰ 15 ਦਿਨ ਪਹਿਲਾਂ ਇਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ