ਮੀਂਹ ਦਾ ਕਹਿਰ , ਢਹਿ ਗਏ ਚਾਰ ਘਰ, ਇੱਕ ਮਾਸੂਮ ਦੀ ਮੌਤ, 2 ਜ਼ਖਮੀ

ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿਚ ਮੀਂਹ  ਕਾਰਨ 4 ਘਰ ਢਹਿ ਗਏ ਜਿਸ ਵਿੱਚ ਇੱਕ ਮਾਸੂਮ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਲੋਕ…

ਸੰਗਰੂਰ ਜ਼ਿਲ੍ਹੇ ਦੇ ਧੂਰੀ ਇਲਾਕੇ ਵਿਚ ਮੀਂਹ  ਕਾਰਨ 4 ਘਰ ਢਹਿ ਗਏ ਜਿਸ ਵਿੱਚ ਇੱਕ ਮਾਸੂਮ ਦੀ ਮੌਤ ਹੋ ਗਈ ਜਦੋਂ ਕਿ 2 ਹੋਰ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਧੂਰੀ ਵਿੱਚ ਲੁਧਿਆਣਾ-ਧੂਰੀ ਰੇਲਵੇ ਲਾਈਨ ਦੇ ਨੇੜੇ ਵਾਰਡ ਨੰਬਰ 20 ਵਿੱਚ ਵਾਪਰਿਆ ਹੈ ਜਿੱਥੇ ਮੀਂਹ ਨਾਲ ਚਾਰ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ ਤੇ ਘਰ ਢਹਿ ਗਏ। ਇਸ ਮੌਕੇ ਗੁਆਢੀਆਂ ਕਿਹਾ ਕਿ ਜਿਨ੍ਹਾਂ ਦੇ ਪਰਿਵਾਰ ਨਾਲ  ਇਹ ਹਾਦਸਾ ਵਾਪਰਿਆ  ਹੈ ਉਹ ਬੇਹੱਦ ਹੀ ਗ਼ਰੀਬ ਪਰਿਵਾਰ ਹੈ। ਇਸ ਦੇ ਨੇੜਲੇ ਹੋਰ ਵੀ ਕਈ ਘਰਾਂ ਵਿੱਚ ਤਰੇੜਾਂ ਆਈਆਂ ਹੋਈਆਂ ਹਨ। ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।ਗੁਆਂਢ ਵਿੱਚ ਰਹਿਣ ਵਾਲੇ ਰਣਜੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਤੋਂ ਕੰਧਾਂ ਵਿੱਚ ਤਰੇੜਾਂ ਆਈਆਂ ਹੋਈਆਂ ਸਨ ਤੇ ਇਸ ਦੇ ਢਹਿ ਜਾਣ ਦੇ ਪਿੱਛੇ ਦੀ ਵਜ੍ਹਾ ਰੇਲਵੇ ਲਾਇਨ ਦੱਸੀ ਜਾ ਰਹੀ ਹੈ। ਜਿਨ੍ਹਾਂ ਘਰਾਂ ਦੀਆਂ ਕੰਧਾਂ ਡਿੱਗੀਆਂ ਹਨ ਉਹ ਰੇਲਵੇ ਲਾਇਨ ਦੇ ਨੇੜੇ ਹਨ। ਇੱਥੋਂ  ਰੋਜ਼ਾਨਾ ਵੱਡੀ ਗਿਣਤੀ ਵਿੱਚ ਟਰੇਨਾਂ ਲੰਘਦੀਆਂ ਹਨ ਜਿਸ ਕਾਰਨ ਘਰ ਦੀਆਂ ਕੰਧਾਂ ਵਿੱਚ ਤਰੇੜਾਂ ਆ ਗਈਆਂ। ਇਸ ਤੋਂ ਬਾਅਦ ਪਏ ਮੀਂਹ ਨਾਲ 4 ਘਰਾਂ ਦੀਆਂ ਕੰਧਾਂ ਡਿੱਗ ਗਈਆਂ ਜਿਸ ਵਿੱਚ 1 ਮਾਸੂਮ ਦੀ ਮੌਤ ਹੋ ਗਈ ਤੇ ਹੋਰ ਜ਼ਖ਼ਮੀ ਹੋ ਗਏ।

Leave a Reply

Your email address will not be published. Required fields are marked *