ਦੇਸ਼ ਵਿਚ ਘਟਣ ਲੱਗੀ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ, ਠੀਕ ਹੋਣ ਵਾਲਿਆਂ ਦੀ ਵਧੀ

ਨਵੀਂ ਦਿੱਲੀ (ਇੰਟ.)- ਦੇਸ਼ ਵਿਚ ਕੋਰੋਨਾ ਦੇ ਕੇਸ ਘੱਟ ਹੋਣ ਦਾ ਸਿਲਸਿਲਾ ਜਾਰੀ ਹੈ। ਬੀਤੇ 24 ਘੰਟੇ ਵਿਚ 2 ਲੱਖ 76 ਹਜ਼ਾਰ 59 ਨਵੇਂ ਇਨਫੈਕਟਿਡਾਂ…

ਨਵੀਂ ਦਿੱਲੀ (ਇੰਟ.)- ਦੇਸ਼ ਵਿਚ ਕੋਰੋਨਾ ਦੇ ਕੇਸ ਘੱਟ ਹੋਣ ਦਾ ਸਿਲਸਿਲਾ ਜਾਰੀ ਹੈ। ਬੀਤੇ 24 ਘੰਟੇ ਵਿਚ 2 ਲੱਖ 76 ਹਜ਼ਾਰ 59 ਨਵੇਂ ਇਨਫੈਕਟਿਡਾਂ ਦੀ ਪਛਾਣ ਹੋਈ। 3 ਲੱਖ 68 ਹਜ਼ਾਰ 788 ਮਰੀਜ਼ ਠੀਕ ਹੋਏ, ਜਦੋਂ ਕਿ 3,876 ਲੋਕਾਂ ਦੀ ਮੌਤ ਹੋ ਗਈ। ਇਹ ਲਗਾਤਾਰ 7ਵਾਂ ਦਿਨ ਸੀ ਜਦੋਂ ਨਵੇਂ ਮਰੀਜ਼ਾਂ ਤੋਂ ਜ਼ਿਆਦਾ ਠੀਕ ਹੋਣ ਵਾਲਿਆਂ ਦਾ ਅੰਕੜਾ ਰਿਹਾ। ਬੁੱਧਵਾਰ ਨੂੰ ਐਕਟਿਵ ਕੇਸ ਯਾਨੀ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵਿਚ 96,647 ਦੀ ਕਮੀ ਹੋਈ। ਹੁਣ 31 ਲੱਖ 25 ਹਜ਼ਾਰ 140 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। 11 ਦਿਨ ਪਹਿਲਾਂ 9 ਮਈ ਨੂੰ ਇਹ ਅੰਕੜਾ 37.41 ਲੱਖ ਤੋਂ ਪਾਰ ‘ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ- ਵਿਵਾਦਾਂ ‘ਚ ਘਿਰੇ ਕੇਜਰੀਵਾਲ, ਉੱਠੀ ਮੁਆਫੀ ਦੀ ਮੰਗ

ਦੇਸ਼ ਦੇ 19 ਸੂਬਿਆਂ ਵਿਚ ਪੂਰੀ ਤਰ੍ਹਆਂ ਲਾਕਡਾਈਨ ਵਰਗੀਆਂ ਪਾਬੰਦੀਆਂ ਹਨ। ਇਨ੍ਹਾਂ ਵਿਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਝਾਰਖੰਡ, ਓਡਿਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਅਤੇ ਪੁਡੂਚੇਰੀ ਸ਼ਾਮਲ ਹਨ। ਇਥੇ ਪਿਛਲੇ ਲਾਕਡਾਊਨ ਵਰਗੀਆਂ ਹੀ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ।

ਦੇਸ਼ ਦੇ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਅੰਸ਼ਿਕ ਲਾਕਡਾਊਨ ਹੈ। ਯਾਨੀ ਇਥੇ ਪਾਬੰਦੀਆਂ ਹਨ ਤਾਂ ਪਰ ਛੋਟ ਵੀ ਹੈ। ਇਨ੍ਹਾਂ ਵਿਚ ਪੰਜਾਬ, ਜੰਮੂ, ਕਸ਼ਮੀਰ, ਲੱਦਾਖ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ।

ਦੱਸਣਯੋਗ ਹੈ ਕਿ ਮੁਲਕ ਵਿਚ ਸਰਕਾਰ ਵਲੋਂ ਵੈਕਸੀਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਤਹਿਤ ਵੱਡੀ ਗਿਣਤੀ ਵਿਚ ਲੋਕ ਵੈਕਸੀਨ ਲਗਵਾਉਣ ਲਈ ਵੈਕਸੀਨ ਸੇੈਂਟਰ ਵਿਚ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਕਈ ਸੂਬਿਆਂ ਵਿਚ ਵੈਕਸੀਨ ਦੀ ਸਪਲਾਈ ਘੱਟ ਹੋਣ ਕਾਰਣ ਉਨ੍ਹਾਂ ਨੂੰ ਵੈਕਸੀਨ ਮੁਹਿੰਮ ਵਿਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।

Leave a Reply

Your email address will not be published. Required fields are marked *