International News : ਦੁਬਈ ਦੀ ਰਾਜਕੁਮਾਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉਤੇ ਪੋਸਟ ਪਾ ਕੇ ਹੀ ਆਪਣੇ ਪਤੀ ਤੋਂ ਤਲਾਕ ਲੈ ਲਿਆ ਹੈ। ਇਸ ਪੋਸਟ ਨੇ ਸੋਸ਼ਲ ਮੀਡੀਆ ਉਤੇ ਤਹਿਲਕਾ ਮਚਾ ਦਿੱਤਾ ਹੈ। ਰਾਜਕੁਮਾਰੀ ਸ਼ੇਖਾ ਮਾਹਰਾ ਬਿੰਤ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ, ਜਿਸ ਨੂੰ ਸ਼ੇਖਾ ਮਾਹਰਾ ਵੀ ਕਿਹਾ ਜਾਂਦਾ ਹੈ, ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਕਰਦੇ ਹੋਏ ਲਿਖਿਆ, “ਪਿਆਰੇ ਪਤੀ, ਤੁਸੀਂ ਕਿਸੇ ਹੋਰ ਨਾਲ ਰੁੱਝੇ ਹੋਏ ਹੋ, ਇਸ ਲਈ ਮੈਂ ਤੁਹਾਨੂੰ ਤਲਾਕ ਦਿੰਦੀ ਹਾਂ।” ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਯੂਏਈ ਦੇ ਸ਼ਾਹੀ ਪਰਿਵਾਰ ਦੇ ਕਿਸੇ ਮੈਂਬਰ ਨੇ ਇਸ ਤਰੀਕੇ ਨਾਲ ਤਲਾਕ ਦਾ ਐਲਾਨ ਕੀਤਾ ਹੈ।
ਸ਼ੇਖਾ ਮਾਹਰਾ ਦੀ ਇਸ ਪੋਸਟ ਨੇ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਦਿੱਤੀ ਹੈ। ਪਹਿਲਾਂ ਤਾਂ ਲੋਕਾਂ ਨੇ ਸੋਚਿਆ ਕਿ ਕਿਸੇ ਨੇ ਉਸ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਕਰ ਲਿਆ ਹੈ ਪਰ ਬਾਅਦ ‘ਚ ਇਸ ਗੱਲ ਦੀ ਪੁਸ਼ਟੀ ਹੋਈ ਕਿ ਉਸ ਨੇ ਸੱਚਮੁੱਚ ਆਪਣੇ ਪਤੀ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ। ਇਸ ਪੋਸਟ ਵਿੱਚ ਉਸਨੇ ਤਿੰਨ ਵਾਰ ਕਿਹਾ, “ਮੈਂ ਤੁਹਾਨੂੰ ਤਲਾਕ ਦਿੰਦੀ ਹਾਂ।”
ਇਸ ਪੋਸਟ ਤੋਂ ਸਾਫ਼ ਹੈ ਕਿ ਸ਼ੇਖਾ ਮਾਹਰਾ ਅਤੇ ਉਨ੍ਹਾਂ ਦੇ ਪਤੀ ਸ਼ੇਖ ਮਾਨਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਹੈ। ਇੰਸਟਾਗ੍ਰਾਮ ‘ਤੇ ਇਸ ਪੋਸਟ ਤੋਂ ਬਾਅਦ ਪ੍ਰਤੀਕਿਰਿਆਵਾਂ ਦਾ ਹੜ੍ਹ ਆ ਗਿਆ। ਲੋਕਾਂ ਨੇ ਹੈਰਾਨੀ ਪ੍ਰਗਟ ਕਰਦੇ ਹੋਏ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ। ਸ਼ੇਖਾ ਮਾਹਰਾ ਅਤੇ ਸ਼ੇਖਾ ਮਾਨਾ ਨੇ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਅਤੇ ਉਨ੍ਹਾਂ ਦੇ ਵਿਆਹ ਦੀਆਂ ਫੋਟੋਆਂ ਸਮੇਤ ਇਕੱਠੇ ਲਈਆਂ ਗਈਆਂ ਸਾਰੀਆਂ ਫੋਟੋਆਂ ਨੂੰ ਵੀ ਡਿਲੀਟ ਕਰ ਦਿੱਤਾ। ਇਸ ਘਟਨਾ ਨੇ ਇੰਸਟਾਗ੍ਰਾਮ ‘ਤੇ ਕਾਫੀ ਚਰਚਾ ਛੇੜ ਦਿੱਤੀ ਹੈ।
ਤਲਾਕ…ਤਲਾਕ…ਤਲਾਕ…! ਦੁਬਈ ਦੀ ਰਾਜਕੁਮਾਰੀ ਨੇ ਇੰਸਟਾਗ੍ਰਾਮ ਉਤੇ ਪੋਸਟ ਪਾ ਲਿਆ ਤਲਾਕ, ਲਿਖਿਆ, ਪਿਆਰੇ ਪਤੀ, ਤੁਸੀਂ…
International News : ਦੁਬਈ ਦੀ ਰਾਜਕੁਮਾਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉਤੇ ਪੋਸਟ ਪਾ ਕੇ ਹੀ ਆਪਣੇ ਪਤੀ ਤੋਂ ਤਲਾਕ ਲੈ ਲਿਆ ਹੈ। ਇਸ ਪੋਸਟ…
