ਜਲੰਧਰ-ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਹੈਵਾਨੀਅਤ ਭਰੀ ਵਾਰਦਾਤ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇਲਾਕੇ ਆਦਮਪੁਰ ਅਧੀਨ ਪੈਂਦੇ ਅਲਾਵਲਪੁਰ ਵਿਚ ਸ਼ਨਿਚਰਵਾਰ ਸਵੇਰੇ ਦਹਿਸ਼ਤ ਫੈਲ ਗਈ, ਜਦੋਂ ਇਥੇ ਇਕ ਸਿਰ ਕੱਟੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਆਦਮਪੁਰ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਉਰਫ਼ ਰਿੰਕਾ ਦੇ ਰੂਪ ਵਿਚ ਹੋਈ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਆਦਮਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਪੈਸਿਆਂ ਦੇ ਲੈਣ-ਦੇਣ ਕਰ ਕੇ ਰਿੰਕਾ ਦਾ ਕ.ਤ.ਲ ਕੀਤਾ ਤੇ ਫਿਰ ਉਸ ਦਾ ਸਿਰ ਵੱਢ ਕੇ ਸਿਰ ਨੂੰ ਸਾੜਨ ਮਗਰੋਂ ਲਾਸ਼ ਨੂੰ ਗੰਦੇ ਨਾਲੇ ਵਿਚ ਸੁੱਟ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚੀ। ਲਾਸ਼ ਦੀ ਬੁਰੀ ਹਾਲਤ ਵੇਖ ਇਕ ਵਾਰ ਤਾਂ ਪੁਲਿਸ ਮੁਲਾਜ਼ਮ ਵੀ ਹੈਰਾਨ ਰਹਿ ਗਏ। ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।