Punjab News: ਅੱਜ ਪੰਜਾਬ ਵਿਚ ਆਪ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਲਾਗੂ ਕੀਤੇ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸ ਲਈ ਅੱਜ ਇਸ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਕੀਮ ਦਾ ਲਾਹਾ ਲੈ ਰਹੇ ਪੰਜਾਬੀਆਂ ਨੂੰ ਵਧਾਈ ਦਿੱਤੀ।
ਵਧਾਈ ਦੇਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬਿਜਲੀ ਦੀ ਕੋਈ ਕਮੀ ਨਹੀਂ ਹੈ। ਝੋਨੇ ਦੀ ਲਵਾਈ ਲਈ ਵਾਧੂ ਬਿਜਲੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੋਟਰਾਂ ਬੰਦ ਕਰਕੇ ਝੋਨਾ ਲਾਉਣਾ ਪੈ ਰਿਹਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੇ ਸੀਜ਼ਨ ਵੇਲੇ ਬਿਜਲੀ ਦੀ ਕੋਈ ਘਾਟ ਨਹੀਂ ਹੈ।
ਦੱਸ ਦੇਈਏ ਕਿ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਸ ਵੇਲੇ ਕਿਸਾਨਾਂ ਨੂੰ 12 ਤੋਂ 14 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਅਕਾਲੀ ਤੇ ਕਾਂਗਰਸ ਸਰਕਾਰ ਵੇਲੇ ਬਿਜਲੀ ਬੋਰਡ ਦੀਆਂ ਦੇਣਦਾਰੀਆਂ ਸਨ, ਅਸੀਂ ਉਹ ਵੀ ਵਾਪਸ ਕਰ ਰਹੇ ਹਾਂ। ਅਸੀਂ ਕਰਜਾ ਲੈ ਕੇ ਕੋਈ ਕੰਮ ਨਹੀਂ ਕਰ ਰਹੇ।