CM ਮਾਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਤੀ ਵਧਾਈ

Prakash Guru Purab of Shri Guru Arjan Dev Ji: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਾਰਿਆਂ…

Prakash Guru Purab of Shri Guru Arjan Dev Ji: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਸਬਰ-ਸੰਤੋਖ ਤੇ ਭਗਤੀ ਦੇ ਪੁੰਜ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਦੇ ਰਚਨਹਾਰੇ ਤੇ ਗੁਰੂ ਗ੍ਰੰਥ ਸਾਹਿਬ ਮਹਾਰਾਜ ‘ਚ ਦਰਜ ਗੁਰਬਾਣੀ ਦਾ ਵੱਡਾ ਹਿੱਸਾ ਉਚਾਰਨ ਕਰਨ ਵਾਲੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ ‘ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ।।੬।। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ। 

Leave a Reply

Your email address will not be published. Required fields are marked *