ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (1 ਜੁਲਾਈ 2023)

ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ…

ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਸ਼ਨਿਚਰਵਾਰ, ੧੭ ਹਾੜ (ਸੰਮਤ ੫੫੫ ਨਾਨਕਸ਼ਾਹੀ) ੧ ਜੁਲਾਈ, ੨੦੨੩ (ਅੰਗ: ੬੧੭)

 ਵਿਆਖਿਆ:-
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

Leave a Reply

Your email address will not be published. Required fields are marked *