ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਸਨ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਨ ਉਨ੍ਹਾਂ ਨੇ ਉਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨਾਲ ਗੱਲਬਾਤ ਕੀਤੀ।
ਦੱਸ ਦੇਈਏ ਕਿ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕਾਂਗਰਸ ਦਾ ਪੱਲਾ ਫੜਿਆ ਸੀ। ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਣ ਵਿੱਚ ਨਵਜੋਤ ਸਿੰਘ ਸਿੱਧੂ ਦੀ ਅਹਿਮ ਭੂਮਿਕਾ ਮੰਨੀ ਜਾਂਦੀ ਰਹੀ ਹੈ। ਸਿੱਧੂ ਮੂਸੇਵਾਲਾ ਮਾਨਸਾ ਤੋਂ ਵਿਧਾਇਕ ਲਈ ਚੋਣ ਲੜੀ ਸੀ ਪਰ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।