ਚੰਡੀਗੜ੍ਹ : ਰੇਲਵੇ ਪ੍ਰਾਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਅਤੇ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਸਮੂਹ ‘ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ’ ਨੇ ਐਤਵਾਰ ਨੂੰ ਗੁਰਦਾਸਪੁਰ ਦੇ ਬਟਾਲਾ ਰੇਲਵੇ ਸਟੇਸ਼ਨ ‘ਤੇ ਰੇਲ ਰੋਕੀ। ਪ੍ਰਦਰਸ਼ਨ ਕਿਸਾਨਾਂ ਨੇ ਰੇਲਵੇ ਸਟੇਸ਼ਨਾਂ ‘ਤੇ ਟੈਂਟ ਲਗਾ ਦਿੱਤੇ ਅਤੇ ਪਟੜੀਆਂ ‘ਤੇ ਬੈਠ ਗਏ।
ਬਟਾਲਾ ‘ਚ ਰੇਲਵੇ ਟਰੈਕ ‘ਤੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਪ੍ਰਦਰਸ਼ਨ ਕਾਰਨ 12 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਰਾਵੀ ਐਕਸਪ੍ਰੈਸ ਸਮੇਤ ਸੱਤ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ, ਜਦਕਿ ਤਿੰਨ ਐਕਸਪ੍ਰੈਸ ਟਰੇਨਾਂ ਨੂੰ ਮੁਕੇਰੀਆਂ (ਹੁਸ਼ਿਆਰਪੁਰ) ਤੋਂ ਦਿੱਲੀ ਰੂਟ ਵੱਲ ਮੋੜ ਦਿੱਤਾ ਗਿਆ।
ਰਾਜ ਸਰਕਾਰ ਨੇ ਖ਼ਰਾਬ ਮੌਸਮ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਵਿੱਚ 25 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਪੰਧੇਰ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ ਫਸਲ ਦੇ 100 ਫੀਸਦੀ ਨੁਕਸਾਨ ਲਈ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।