ਅੰਮ੍ਰਿਤਸਰ ‘ਚ ਐਸਜੀਪੀਸੀ ਦਫਤਰ ਵਿਚ ਦੋ ਮੁਲਾਜ਼ਮ ਆਪਸ ‘ਚ ਭਿੜ ਗਏ। ਇਸ ਦੌਰਾਨ ਹੋਈ ਝੜਪ ਵਿਚ ਇਕ ਗੰਭੀਰ ਜ਼ਖਮੀ ਹੋ ਗਿਆ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਕਰਮਚਾਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਇਹ ਘਟਨਾ ਐਸਜੀਪੀਸੀ ਦਫਤਰ ਵਿੱਚ ਦੁਪਹਿਰ 1.30 ਵਜੇ ਦੇ ਕਰੀਬ ਵਾਪਰੀ। ਲੇਖਾ ਸ਼ਾਖਾ ਵਿੱਚ ਕੰਮ ਕਰਦੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਬੀਰ ਸਿੰਘ ਅਤੇ ਦਰਬਾਰਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ। ਐਸਜੀਪੀਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇ ਪਰਿਵਾਰਕ ਸਬੰਧ ਹਨ ਅਤੇ ਅੱਜ ਸਵੇਰੇ ਵੀ ਉਨ੍ਹਾਂ ਵਿੱਚ ਘਰ ਵਿੱਚ ਲੜਾਈ ਹੋਈ ਸੀ। ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੁੜ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਚਸ਼ਮਦੀਦਾਂ ਮੁਤਾਬਕ ਮੁਲਜ਼ਮ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ’ਤੇ ਤਲਵਾਰ ਨਾਲ 5 ਵਾਰ ਹਮਲਾ ਕੀਤਾ। ਦਰਬਾਰਾ ਸਿੰਘ ਦੇ ਬੇਹੋਸ਼ ਹੋਣ ਤੱਕ ਉਹ ਹਮਲਾ ਕਰਦਾ ਰਿਹਾ।
ਘਟਨਾ ਤੋਂ ਬਾਅਦ ਸੁਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਪਿਆਰਾ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਐਸਜੀਪੀਸੀ ਦਫਤਰ ‘ਚ ਭਿੜੇ ਦੋ ਮੁਲਾਜ਼ਮ, ਇਕ ਉਤੇ ਤਲਵਾਰ ਨਾਲ ਪੰਜ ਵਾਰ, ਮੌਤ, ਮੁਲਜ਼ਮ ਫ਼ਰਾਰ
ਅੰਮ੍ਰਿਤਸਰ ‘ਚ ਐਸਜੀਪੀਸੀ ਦਫਤਰ ਵਿਚ ਦੋ ਮੁਲਾਜ਼ਮ ਆਪਸ ‘ਚ ਭਿੜ ਗਏ। ਇਸ ਦੌਰਾਨ ਹੋਈ ਝੜਪ ਵਿਚ ਇਕ ਗੰਭੀਰ ਜ਼ਖਮੀ ਹੋ ਗਿਆ, ਜਦਕਿ ਦੂਜਾ ਮੌਕੇ ਤੋਂ…
