Punjab Weather: ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੁੱਧਵਾਰ (17 ਮਈ) ਨੂੰ ਮੀਂਹ, ਤੇਜ਼ ਗਰਜ ਅਤੇ ਬਿਜਲੀ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਹਾਲਾਂਕਿ 18 ਮਈ ਨੂੰ ਕੁਝ ਥਾਵਾਂ ‘ਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ 19 ਮਈ ਤੋਂ ਮੌਸਮ ਖੁਸ਼ਕ ਹੋ ਜਾਵੇਗਾ।
ਭਾਰਤ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ ਕਿ ਇਸ ਦੇ ਮਾਰਗ ਅਤੇ ਤੀਬਰਤਾ ਬਾਰੇ ਜਾਣਕਾਰੀ ਘੱਟ ਦਬਾਅ ਵਾਲੇ ਖੇਤਰ ਦੇ ਬਣਨ ਤੋਂ ਬਾਅਦ ਹੀ ਪਤਾ ਚੱਲ ਸਕੇਗੀ। ਇੱਕ ਪਾਸੇ ਜਿੱਥੇ ਦੱਖਣੀ ਭਾਰਤ ਵਿੱਚ ਚੱਕਰਵਾਤੀ ਤੂਫ਼ਾਨ ਮੋਚਾ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ, ਉੱਥੇ ਹੀ ਉੱਤਰੀ ਭਾਰਤ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ।