Weather Update : ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚ ਭਾਰੀ ਮੀਂਹ, ਪੰਜਾਬ ਉਤੇ ਮਿਹਰਬਾਨ ਹੋਵੇਗਾ ਸਾਉਣ ਮਹੀਨਾ, ਮੀਂਹ ਦਾ ਅਲਰਟ ਜਾਰੀ

Weather Update : ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਨਸੂਨ ਵਿਚਾਲੇ ਘੱਟ ਬਾਰਿਸ਼ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ…

Weather Update : ਪੰਜਾਬ ‘ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਨਸੂਨ ਵਿਚਾਲੇ ਘੱਟ ਬਾਰਿਸ਼ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬੀਤੀ ਰਾਤ ਤੋਂ ਕਈ ਥਾਈਂ ਬਾਰਿਸ਼ ਨਾਲ ਰਾਹਤ ਜ਼ਰੂਰ ਮਿਲੀ ਹੈ। ਤੜਕੇ ਅੰਮ੍ਰਿਤਸਰ ਵਿਚ ਭਾਰੀ ਮੀਂਹ ਪਿਆ। ਸੜਕਾਂ ਗਲੀਆਂ ਵਿਚ ਪਾਣੀ ਪਾਣੀ ਹੋ ਗਿਆ। ਉਧਰ, ਦਰਬਾਰ ਸਾਹਿਬ ਆਈ ਸੰਗਤ ਨੇ ਮੀਂਹ ਵਿਚਾਲੇ ਹੀ ਦਰਸ਼ਨ ਦੀਦਾਰੇ ਕੀਤੇ।
ਇਸ ਤੋਂ ਇਲਾਵਾ, ਚੰਡੀਗੜ੍ਹ ਵਿਚ ਵੀ ਬੀਤੀ ਰਾਤ ਤੇ ਤੜਕੇ ਮੀਂਹ ਪਿਆ। ਮੀਂਹ ਨੇ ਹੁਮਸ ਕਰ ਦਿੱਤੀ। 
ਅੱਜ ਮੌਸਮ ਵਿਭਾਗ ਵੱਲੋਂ 9 ਜ਼ਿਲ੍ਹਿਆਂ ਜਲੰਧਰ, ਤਰਨਤਾਰਨ, ਕਪੂਰਥਲਾ, ਐਸਬੀਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੁਪਹਿਰ 12:30 ਵਜੇ ਤੱਕ ਇਹ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ ‘ਚ ਪੰਜਾਬ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ। 
ਦੱਸਦੇਈਏ ਕਿ ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਪਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।

Leave a Reply

Your email address will not be published. Required fields are marked *