ਪੰਜਾਬ ਵਿਚ ਇਸ ਸਾਲ ਮਾਨਸੂਨ ਕੁਝ ਖਾਸ ਨਹੀਂ ਵਰ੍ਹਿਆ। ਆਮ ਨਾਲੋਂ ਇਸ ਸੀਜ਼ਨ ਪੰਜਾਬ ਵਿਚ ਮੀਂਹ ਕਾਫੀ ਘੱਟ ਪਿਆ। ਇਕ ਵੀ ਅਜਿਹੀ ਝੜੀ ਹਾਲੇ ਤਕ ਨਹੀਂ ਲੱਗੀ ਜਿਸ ਵਿਚ ਖੁੱਲ੍ਹ ਕੇ ਮੀਂਹ ਨਹੀਂ ਪਿਆ ਹੋਵੇ। ਪੰਜਾਬ ਵਿੱਚ ਇਸ ਪੂਰੇ ਸੀਜ਼ਨ ਵਿੱਚ ਹੁਣ ਤੱਕ 40 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ 1 ਅਗਸਤ ਤੋਂ ਬਾਅਦ ਅਜੇ ਤੱਕ ਕੋਈ ਚੰਗੀ ਬਾਰਿਸ਼ ਨਹੀਂ ਹੋਈ ਹੈ। ਜਿਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ। ਹਾਲ ਫਿਲਹਾਲ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ ‘ਚ ਬਾਰਿਸ਼ ਨਾ ਹੋਈ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ। ਹੁਣ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ ‘ਚ ਬਾਰਿਸ਼ ਹੋਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਕਿਉਂ ਪੰਜਾਬ ਵਿਚ ਖੁੱਲ੍ਹ ਕੇ ਨਹੀਂ ਪੈ ਰਿਹਾ ਮੀਂਹ
ਆਓ ਤੁਹਾਨੂੰ ਪੰਜਾਬ ਵਿਚ ਘੱਟ ਮੀਂਹ ਪੈਣ ਦਾ ਕਾਰਨ ਦੱਸਦੇ ਹਾਂ। ਦਰਅਸਲ, ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਇਸੇ ਕਾਰਨ ਹੀ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਰੱਦ ਕਰ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿਚ ਮੀਂਹ ਆਮ ਨਾਲੋਂ ਬਹੁਤ ਘੱਟ ਪਿਆ ਹੈ।
ਕਿੱਥੇ ਕਿੰਨਾ ਘੱਟ ਪਿਆ ਮੀਂਹ
ਪੰਜਾਬ ਵਿੱਚ ਇਸ ਪੂਰੇ ਸੀਜ਼ਨ ਵਿੱਚ ਹੁਣ ਤੱਕ 40 ਫੀਸਦੀ ਘੱਟ ਮੀਂਹ ਪਿਆ ਹੈ। 1 ਜੂਨ ਤੋਂ 4 ਅਗਸਤ ਤੱਕ ਪੰਜਾਬ ਵਿੱਚ 146.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਪੰਜਾਬ ਵਿੱਚ ਇਨ੍ਹਾਂ ਦੋ ਮਹੀਨਿਆਂ ਵਿੱਚ 242.9 ਮਿਲੀਮੀਟਰ ਵਰਖਾ ਹੋਣੀ ਚਾਹੀਦੀ ਸੀ। ਪੂਰੇ ਸੀਜ਼ਨ ‘ਚ ਪੰਜਾਬ ‘ਚ ਸਭ ਤੋਂ ਘੱਟ ਬਾਰਿਸ਼ ਫਤਿਹਗੜ੍ਹ ਸਾਹਿਬ ‘ਚ ਹੋਈ ਹੈ। ਇੱਥੇ ਸਿਰਫ਼ 70.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਦੋ ਮਹੀਨਿਆਂ ਵਿੱਚ 271.3 ਮਿਲੀਮੀਟਰ ਵਰਖਾ ਹੋਣੀ ਚਾਹੀਦੀ ਸੀ। ਇਸੇ ਤਰ੍ਹਾਂ ਐਸ.ਏ.ਐਸ.ਨਗਰ ਵਿੱਚ 71 ਫੀਸਦੀ ਘੱਟ, ਰੂਪਨਗਰ ਵਿੱਚ 60 ਫੀਸਦੀ ਘੱਟ ਅਤੇ ਐਸ.ਬੀ.ਐਸ.ਨਗਰ ਵਿੱਚ 64 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਸਿਰਫ਼ ਚਾਰ ਜ਼ਿਲ੍ਹੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਨਸਾ ਅਜਿਹੇ ਹਨ, ਜਿੱਥੇ ਆਮ ਮੀਂਹ ਦਰਜ ਕੀਤਾ ਗਿਆ ਹੈ।
Weather Update : ਪੰਜਾਬ ‘ਚ ਖੁੱਲ੍ਹ ਕੇ ਕਿਉਂ ਨਹੀਂ ਪੈ ਰਿਹਾ ਮੀਂਹ, ਜਾਣੋ ਕਾਰਨ, ਹੁਣ ਤਕ 40 ਫੀਸਦੀ ਘੱਟ ਵਰ੍ਹੇ ਬੱਦਲ, ਭਲਕੇ ਮੀਂਹ ਦੀ ਆਸ
ਪੰਜਾਬ ਵਿਚ ਇਸ ਸਾਲ ਮਾਨਸੂਨ ਕੁਝ ਖਾਸ ਨਹੀਂ ਵਰ੍ਹਿਆ। ਆਮ ਨਾਲੋਂ ਇਸ ਸੀਜ਼ਨ ਪੰਜਾਬ ਵਿਚ ਮੀਂਹ ਕਾਫੀ ਘੱਟ ਪਿਆ। ਇਕ ਵੀ ਅਜਿਹੀ ਝੜੀ ਹਾਲੇ ਤਕ…
