CM Mann Latest News: CM ਮਾਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਟਵੀਟ ਤੋਂ ਬਾਅਦ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। CM ਮਾਨ ਦੇ ਕੀਤੇ ਗਏ ਨਵੇਂ ਟਵੀਟ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ CM ਮਾਨ ਨੇ ਸਿਆਸਤ ਵਿੱਚ ਕਿਸੇ ਨੂੰ ਆਪਣਾ ਨਿਸ਼ਾਨਾਂ ਬਣਾਉਂਦੇ ਹੋਏ ਇਹ ਟਵੀਟ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਕਿ ‘ ਇੱਕ ਜ਼ੁਲਮ ਕਰਦੀ ਐ ਤੇ ਇੱਕ ਜ਼ੁਲਮ ਰੋਕਦੀ ਐ..ਤਲਵਾਰ ਤਲਵਾਰ ਚ ਫਰਕ ਹੁੰਦੈ
ਇੱਕ ਕੌਮ ਉੱਤੋਂ ਵਾਰ ਦਿੱਤਾ ਜਾਂਦੈ ਤੇ ਇੱਕ ਦੇ ਉੱਤੋਂ ਕੌਮ ਹੀ ਵਾਰ ਦਿੱਤੀ ਜਾਂਦੀ ਐ ..ਪਰਿਵਾਰ ਪਰਿਵਾਰ ਚ ਫਰਕ ਹੁੰਦੈ
ਇੱਕ ਸਹੂਲਤਾਂ ਦਿੰਦੀ ਐ ਇੱਕ ਮਾਫੀਆ ਪਾਲਦੀ ਐ..ਸਰਕਾਰ ਸਰਕਾਰ ਚ ਫਰਕ ਹੁੰਦੈ
ਇੱਕ ਛਪ ਕੇ ਵਿਕਦੈ ਇੱਕ ਵਿਕ ਕੇ ਛਪਦੈ ਅਖਬਾਰ ਅਖਬਾਰ ਚ ਫਰਕ ਹੁੰਦੈ..
ਇਸ ਦੇ ਨਾਲ ਹੀ CM ਮਾਨ ਨੇ ਲਿਖਿਆ ਨੋਟ:ਮੈਨੂੰ ਉਮੀਦ ਹੈ ਕਿ ਪੰਜਾਬ ਦੇ ਸਾਰੇ ‘ਹਮਦਰਦ’ ਮੇਰੇ ਨਾਲ ਸਹਿਮਤ ਹੋਣਗੇ ਸਿਰਫ਼ ‘ਇੱਕ’ ਨੂੰ ਛੱਡਕੇ..
ਹਾਲਾਂਕਿ CM ਮਾਨ ਆਪਣੇ ਇਸ ਟਵੀਟ ਵਿੱਚ ਕਿਸ ਇੱਕ ਦੀ ਗੱਲ ਕਰ ਰਹੇ ਹਨ ਇਸ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ ਪਰ ਇਹ ਅੰਦਾਜ਼ਾ ਜਰੂਰ ਲਗਾਇਆ ਜਾ ਸਕਦਾ ਹੈ ਕਿ CM ਮਾਨ ਕਿਸੇ ਵਿਰੋਧੀ ਧਿਰ ਦੇ ਇੱਕ ਨੂੰ ਨਿਸ਼ਾਨਾ ਬਣਾ ਰਹੇ ਹਨ। ਦੱਸ ਦੇਈਏ ਕਿ ਇਨੀਂ ਦਿਨੀਂ ਵਿਰੋਧੀ ਧਿਰ ਦੀ ਸਿਆਸੀ ਪਾਰਟੀਆਂ ਵੱਲੋਂ ਮਾਨ ਸਰਕਾਰ ‘ਤੇ ਕਈ ਤਰਾਂ ਦੇ ਸਵਾਲ ਕੀਤੇ ਜਾ ਰਹੇ ਹਨ ਪਰ ਮਾਨ ਸਰਕਾਰ ਵੱਲੋਂ ਇਹਨਾਂ ਦਾ ਜਵਾਬ ਤੁਰੰਤ ਦਿੱਤਾ ਜਾ ਰਿਹਾ ਹੈ।