ਨਵੀਂ ਦਿੱਲੀ (ਇੰਟ.)- ਦੇਸ਼ ਦੇ ਮਹਾਨਤਮ ਓਲੰਪੀਅਨ ਵਿਚੋਂ ਇਕ ਸੁਸ਼ੀਲ ਕੁਮਾਰ ਨੂੰ ਕਤਲ ਦੇ ਮਾਮਲੇ ਵਿਚ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਦਿੱਲੀ ਪੁਲਸ ਨੇ ਜੂਨੀਅਰ ਨੈਸ਼ਨਲ ਚੈਂਪੀਅਨ ਸਾਗਰ ਧਨਖੜ ਦੇ ਕਤਲ ਦੇ ਦੋਸ਼ੀ ਸੁਸ਼ੀਲ ਨੂੰ ਕੋਰਟ ਵਿਚ ਪੇਸ਼ ਕੀਤਾ ਅਤੇ 12 ਦਿਨ ਦੀ ਰਿਮਾਂਡ ਦੀ ਮੰਗ ਕੀਤੀ, ਪਰ ਦਿੱਲੀ ਕੋਰਟ ਨੇ 6 ਦਿਨਾਂ ਦੀ ਰਿਮਾਂਡ ‘ਤੇ ਭੇਜਣ ਦਾ ਫੈਸਲਾ ਕੀਤਾ।
ਇਹ ਵੀ ਪੜ੍ਹੋ- ਮੋਦੀ ਸਰਕਾਰ ਵਿਰੁੱਧ ਗਰਜੇ ਕਿਸਾਨ ਆਗੂ ਰਾਕੇਸ਼ ਟਿਕੈਤ, ਆਖੀ ਇਹ ਗੱਲ
ਇਸ ਤੋਂ ਪਹਿਲਾਂ ਦਿੱਲੀ ਪੁਲਿਸ (Delhi Police)ਨੇ ਦੱਸਿਆ ਸੀ ਕਿ ਇੰਸਪੈਕਟਰ ਸ਼ਿਵਕੁਮਾਰ, ਇੰਸਪੈਕਟਰ ਕਰਮਬੀਰ ਅਤੇ ਏਸੀਪੀ ਅਤਰ ਸਿੰਘ ਦੀ ਅਗਵਾਈ ਵਾਲੀ (Special Cell)ਵਿਸ਼ੇਸ਼ ਸੈੱਲ ਨੇ ਸੁਸ਼ੀਲ ਕੁਮਾਰ ਅਤੇ ਅਜੈ ਨੂੰ ਦਿੱਲੀ ਦੇ ਮੁੰਡਕਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਦੀ ਰੋਹਿਨੀ ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਤੀਜੀ ਲਹਿਰ ਦਾ ਬੱਚਿਆਂ ਵਿਚ ਵਧੇਰੇ ਖਤਰਾ, ਇਹ ਵੈਕਸੀਨ ਸਾਬਿਤ ਹੋਵੇਗੀ ਗੇਮ ਚੇਂਜਰ : ਸਵਾਮੀਨਾਥਨ
ਦਿੱਲੀ ਪੁਲਿਸ ਨੇ ਫਰਾਰ ਸੁਸ਼ੀਲ ਕੁਮਾਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਸੁਸ਼ੀਲ ਨਾਲ ਫਰਾਰ ਚੱਲ ਰਹੇ ਅਜੈ ‘ਤੇ ਵੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਪੁਲਿਸ ਨੇ ਦੋਵਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ- ਮੁੰਬਈ ਇੰਡੀਅਨ ਦੇ ਇਸ ਖਿਡਾਰੀ ਨੇ ਰੋਹਿਤ ਸ਼ਰਮਾ ਬਾਰੇ ਕੀਤਾ ਵੱਡਾ ਖੁਲਾਸਾ
ਇਹ ਹੈ ਮਾਮਲਾ
ਇਲਜ਼ਾਮ ਹੈ ਕਿ ਸੁਸ਼ੀਲ ਕੁਮਾਰ ਅਤੇ ਕੁਝ ਹੋਰ ਪਹਿਲਵਾਨਾਂ ਨੇ 4 ਮਈ ਦੀ ਰਾਤ ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ ਕੰਪਲੈਕਸ ਵਿਖੇ ਕਥਿਤ ਤੌਰ ‘ਤੇ ਪਹਿਲਵਾਨ ਸਾਗਰ ਰਾਣਾ ਨੂੰ ਕੁੱਟਿਆ ਸੀ, ਜਿਸ ਵਿਚ ਮਗਰੋਂ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਾਗਰ ਦੇ ਦੋਸਤ ਸੋਨੂੰ ਅਤੇ ਅਮਿਤ ਕੁਮਾਰ ਜ਼ਖ਼ਮੀ ਹੋ ਗਏ।
ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਵੀ ,ਸਾਹਮਣੇ ਆਈ ਹੈ ਕਿ ਗੈਂਗਸਟਰਾਂ ਦੇ ਗਰੁੱਪ ਗੁੰਡਾਗਰਦੀ ਲਈ ਛਤਰਸਾਲ ਸਟੇਡੀਅਮ ਵਿੱਚ ਆਉਂਦੇ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ਸਮੇਤ ਕਈ ਥਾਂਵਾਂ ‘ਤੇ ਛਾਪੇਮਾਰੀ ਕੀਤੀ, ਪਰ ਸੁਸ਼ੀਲ ਬਾਰੇ ਕੋਈ ਸੁਰਾਗ ਨਹੀਂ ਮਿਲਿਆ।